ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀਆਂ 6 ਸੀਟਾਂ ‘ਤੇ ਭਲਕੇ ਭਾਜਪਾ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਨਗੇ ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਵੀ ਭਲਕੇ 10 ਮਈ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੇ ਲਈ ਬਿੱਟੂ ਪੈਦਲ ਮਾਰਚ ਕਰ ਕੇ ਡੀਸੀ ਦਫ਼ਤਰ ਤਕ ਪੁੱਜੇਗਾ। ਬਿੱਟੂ ਨੇ ਖੁਦ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਬਿੱਟੂ ਨੇ ਲੋਕਾਂ ਨੂੰ ਇਸ ਪੈਦਲ ਮਾਰਚ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਨ ਲਈ ਵੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਰਵਨੀਤ ਬਿੱਟੂ ਤੋਂ ਇਲਾਵਾ ਸ਼ੁੱਕਰਵਾਰ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ, ਜਲੰਧਰ ਤੋਂ ਸੁਸ਼ੀਲ ਰਿੰਕੂ, ਬਠਿੰਡਾ ਲੋਕ ਸਭਾ ਸੀਟ ਤੋਂ ਪਰਮਪਾਲ ਕੌਰ ਸਿੱਧੂ, ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
----------- Advertisement -----------
ਪੰਜਾਬ ਦੀਆਂ ਇਨ੍ਹਾਂ 6 ਸੀਟਾਂ ‘ਤੇ ਭਾਜਪਾ ਉਮੀਦਵਾਰ ਭਲਕੇ ਦਾਖਿਲ ਕਰਨਗੇ ਨਾਮਜ਼ਦਗੀ; ਲੁਧਿਆਣਾ ਦੇ ਡੀਸੀ ਦਫ਼ਤਰ ਤੱਕ ਪੈਦਲ ਮਾਰਚ ਕਰਨਗੇ ਰਵਨੀਤ ਬਿੱਟੂ
Published on
----------- Advertisement -----------
----------- Advertisement -----------











