September 28, 2026, 1:14 am
----------- Advertisement -----------
HomeNewsBreaking Newsਮੁਕਤਸਰ 'ਚ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਮੁਕਤਸਰ ‘ਚ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

Published on

----------- Advertisement -----------

ਮੁਕਤਸਰ ਜ਼ਿਲ੍ਹੇ ਦੇ ਪਿੰਡ ਦੋਦਾ ਵਿੱਚ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਗੁਰਮੀਤ ਸਿੰਘ (37) ਪੁੱਤਰ ਸੁਰਜੀਤ ਸਿੰਘ ਵਾਸੀ ਦੋਦਾ ਜਦੋਂ ਝੋਨੇ ਦੀ ਫ਼ਸਲ ਦੀ ਸਿੰਚਾਈ ਕਰ ਰਿਹਾ ਸੀ ਤਾਂ ਅਚਾਨਕ ਖੇਤ ਵਿੱਚ ਚੱਲ ਰਹੀ ਪਾਣੀ ਦੀ ਮੋਟਰ ਦਾ ਟਰਾਂਸਫਾਰਮਰ ਟੁੱਟਣ ਕਾਰਨ ਕਰੰਟ ਲੱਗ ਗਿਆ।

ਜਦੋਂ ਉਸ ਦਾ ਪਤੀ ਟਰਾਂਸਫਾਰਮਰ ‘ਤੇ ਬਿਜਲੀ ਦੀ ਮੁਰੰਮਤ ਕਰ ਰਿਹਾ ਸੀ ਤਾਂ ਅਚਾਨਕ ਉਸ ਨੂੰ ਕਰੰਟ ਲੱਗ ਗਿਆ, ਜਿਸ ‘ਤੇ ਨੇੜਲੇ ਖੇਤਾਂ ‘ਚ ਕੰਮ ਕਰਦੇ ਕਿਸਾਨਾਂ ਨੇ ਉਸ ਨੂੰ ਤੁਰੰਤ ਦੋਦਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਪਹਿਲਾਂ ਬਠਿੰਡਾ ਅਤੇ ਫਿਰ ਲੁਧਿਆਣਾ ਵਿਖੇ ਇਲਾਜ ਲਈ ਰੈਫਰ ਕੀਤਾ ਗਿਆ ਸੀ।

ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਲੁਧਿਆਣਾ ਵਿੱਚ ਡਾਕਟਰਾਂ ਨੇ ਗੁਰਮੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਪੁਲਿਸ ਚੌਕੀ ਦੋਦਾ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...