May 25, 2026, 10:15 am
----------- Advertisement -----------
HomeNewsLatest Newsਲੋਕ ਸਭਾ ਚੋਣਾ 2024: ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ...

ਲੋਕ ਸਭਾ ਚੋਣਾ 2024: ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ- ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ 9 ਮਈ (ਬਲਜੀਤ ਮਰਵਾਹਾ): ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਪਟਿਆਲਾ ਤੋਂ ਤਿੰਨ, ਆਨੰਦਪੁਰ ਸਾਹਿਬ ਤੋਂ ਤਿੰਨ, ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉੱਥੇ ਹੀ ਫਰੀਦਕੋਟ ਤੋਂ 3 ਉਮੀਦਵਾਰਾਂ ਨੇ 6 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇੱਥੇ 1 ਉਮੀਦਵਾਰ ਵੱਲੋਂ 4 ਫਾਰਮ ਭਰੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ 7 ਮਈ ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...