June 24, 2026, 2:58 pm
----------- Advertisement -----------
HomeNewsBreaking Newsਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ: ਨਾਮਜ਼ਦਗੀ ਦਾਖ਼ਲ ਕਰਨ ਲਈ...

ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ‘ਚ ਦਾਇਰ ਕੀਤੀ ਪਟੀਸ਼ਨ: ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਮੰਗਿਆ ਸਮਾਂ

Published on

----------- Advertisement -----------

ਖਡੂਰ ਸਾਹਿਬ, 10 ਮਈ 2024 – ਵਾਰਿਸ ਪੰਜਾਬ ਦੀ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਹੈ।

ਦੱਸ ਦੇਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਵਿਨੋਦ ਐਸ ਭਾਰਦਵਾਜ ਕਰਨਗੇ। ਪਟੀਸ਼ਨ ‘ਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 14 ਮਈ ਹੈ।

ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਪੰਜਾਬ ਸਰਕਾਰ, ਭਾਰਤੀ ਚੋਣ ਕਮਿਸ਼ਨ, ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਅੰਮ੍ਰਿਤਪਾਲ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਚੋਣ ਲੜਨ ਲਈ ਉਸ ਵੱਲੋਂ ਨਾਮਜ਼ਦਗੀ ਫਾਰਮ ਭਰਨਾ ਜ਼ਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...