ਭਾਜਪਾ ਉਮੀਦਵਾਰ ਸੰਜੇ ਟੰਡਨ ਅੱਜ ਚੰਡੀਗੜ੍ਹ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਤੋਂ ਪਹਿਲਾਂ ਸਵੇਰੇ ਸੈਕਟਰ 33 ਸਥਿਤ ਦਫ਼ਤਰ ਵਿੱਚ ਹਵਨ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਆਪਣੇ ਸਮਰਥਕਾਂ ਨਾਲ ਸੈਕਟਰ 33 ਤੋਂ ਸੈਕਟਰ 17 ਤੱਕ ਨਾਮਜ਼ਦਗੀ ਦਾਖਲ ਕਰਨ ਲਈ ਆਉਣਗੇ। ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਪਾਰਟੀ ਦੇ ਸੂਬਾ ਪ੍ਰਧਾਨ ਜਤਿੰਦਰ ਮਲਹੋਤਰਾ ਸਮੇਤ ਕਈ ਹੋਰ ਆਗੂਆਂ ਦੀ ਹਾਜ਼ਰੀ ਦੇਖਣ ਨੂੰ ਮਿਲੇਗੀ। ਚੰਡੀਗੜ੍ਹ ਪੁਲਸ ਨੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਜਾਣਕਾਰੀ ਅਨੁਸਾਰ ਨਾਮਜ਼ਦਗੀ ਭਰਨ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ 27 ਸਥਿਤ ਰਾਮਲੀਲਾ ਗਰਾਊਂਡ ਵਿਖੇ ਜਨ ਸਭਾ ਕੀਤੀ ਜਾਵੇਗੀ। ਇਸ ਵਿੱਚ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਲੋਕਾਂ ਨੂੰ ਸੰਬੋਧਨ ਕਰਨਗੇ। ਇਸ ਦੇ ਲਈ ਪਾਰਟੀ ਨੇ ਆਪਣੇ ਵਰਕਰਾਂ ਦੀ ਡਿਊਟੀ ਲਗਾਈ ਹੋਈ ਹੈ। ਲਗਭਗ 20,000 ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਪਾਰਟੀ ਵਰਕਰਾਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਆਪੋ-ਆਪਣੇ ਖੇਤਰਾਂ ਤੋਂ ਵੱਧ ਤੋਂ ਵੱਧ ਲੋਕਾਂ ਨਾਲ ਜਨ ਸਭਾ ਵਿੱਚ ਪਹੁੰਚਣ।
----------- Advertisement -----------
ਜੇ.ਪੀ ਨੱਡਾ ਦੀ ਮੌਜੂਦਗੀ ‘ਚ ਭਾਜਪਾ ਉਮੀਦਵਾਰ ਸੰਜੇ ਟੰਡਨ ਅੱਜ ਚੰਡੀਗੜ੍ਹ ਵਿਖੇ ਨਾਮਜ਼ਦਗੀ ਪੱਤਰ ਕਰਨਗੇ ਦਾਖਲ
Published on
----------- Advertisement -----------
----------- Advertisement -----------












