August 28, 2026, 2:51 am
----------- Advertisement -----------
HomeNewsBreaking Newsਫ਼ਿਰੋਜ਼ਪੁਰ 'ਚ ਪੁੱਤ ਨੇ ਕੀਤਾ ਮਾਂ ਦਾ ਕਤਲ: ਇੱਟ ਨਾਲ ਕੀਤੀ ਵਾਰਦਾਤ

ਫ਼ਿਰੋਜ਼ਪੁਰ ‘ਚ ਪੁੱਤ ਨੇ ਕੀਤਾ ਮਾਂ ਦਾ ਕਤਲ: ਇੱਟ ਨਾਲ ਕੀਤੀ ਵਾਰਦਾਤ

Published on

----------- Advertisement -----------

ਫਿਰੋਜ਼ਪੁਰ, 10 ਮਈ 2024 – ਫ਼ਿਰੋਜ਼ਪੁਰ ਵਿੱਚ ਇੱਕ ਕਲਯੁਗੀ ਪੁੱਤ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਔਰਤ ਨੇ ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਵਾ ਲਿਆ ਸੀ। ਜਿਸ ਕਾਰਨ ਨਾਰਾਜ਼ ਬੇਟੇ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲੀਸ ਨੇ ਮੁਲਜ਼ਮ ਦੇ ਛੋਟੇ ਭਰਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਔਰਤ ਦੀ ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ ਗਿਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਰਾਜ ਕੁਮਾਰ ਵਾਸੀ ਬਸਤੀ ਕਸ਼ਮੀਰ ਸਿੰਘ ਵਾਸੀ ਢਕਲੀ, ਮਮਦੋਟ, ਜ਼ਿਲ੍ਹਾ ਫ਼ਿਰੋਜ਼ਪੁਰ ਨੇ ਦੱਸਿਆ ਹੈ ਕਿ ਉਹ ਰਾਤ ਕਰੀਬ 9:30 ਵਜੇ ਘਰ ‘ਚ ਸੀ ਅਤੇ ਉਸਦੀ ਮਾਂ ਪਿਆਰੋ ਉਸਨੂੰ ਖਾਣਾ ਦੇ ਰਹੀ ਸੀ, ਜਦੋਂ ਉਸਦਾ ਭਰਾ ਅਮਰਜੀਤ ਸਿੰਘ ਘਰ ਆਇਆ ਤਾਂ ਉਸ ਨੇ ਕਿਹਾ ਉਹ ਘਰ ਦਾ ਮੁਖੀ ਹੈ ਅਤੇ ਉਸ ਨੂੰ ਪੁੱਛੇ ਬਿਨਾਂ ਘਰ ਵਿਚ ਇਨਵਰਟਰ ਕਿਉਂ ਲਗਾਇਆ ਗਿਆ ?

ਇਸ ਗੱਲ ਨੂੰ ਲੈ ਕੇ ਮਾਂ ਅਤੇ ਭਰਾ ‘ਚ ਲੜਾਈ ਸ਼ੁਰੂ ਹੋ ਗਈ, ਜਿਸ ਤੋਂ ਬਾਅਦ ਅਮਰਜੀਤ ਨੇ ਇੱਟ ਚੁੱਕ ਕੇ ਮਾਂ ਦੇ ਸਿਰ ‘ਤੇ ਮਾਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਮਾਂ ਗੰਭੀਰ ਜ਼ਖਮੀ ਹੋ ਗਈ ਅਤੇ ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਜਕੁਮਾਰ ਨੇ ਦੱਸਿਆ ਕਿ ਉਹ ਲੱਤ ਤੋਂ ਅਪਾਹਜ ਹੋਣ ਕਾਰਨ ਉਹ ਆਪਣੀ ਮਾਂ ਨੂੰ ਨਹੀਂ ਬਚਾ ਸਕਿਆ ਅਤੇ ਉਸ ਦੇ ਭਰਾ ਨੇ ਉਸ ਦੇ ਸਾਹਮਣੇ ਹੀ ਮਾਂ ਦਾ ਕਤਲ ਕਰ ਦਿੱਤਾ।

ਮਮਦੋਟ ਥਾਣਾ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਅਮਰਜੀਤ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...