August 19, 2026, 4:31 pm
----------- Advertisement -----------
HomeNewsBreaking Newsਅੰਮ੍ਰਿਤਪਾਲ ਦੇ ਚੋਣ ਲੜਨ 'ਤੇ ਹਾਈਕੋਰਟ ਦਾ ਆਇਆ ਫੈਸਲਾ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਪਾਲ ਦੇ ਚੋਣ ਲੜਨ ‘ਤੇ ਹਾਈਕੋਰਟ ਦਾ ਆਇਆ ਫੈਸਲਾ, ਪੜ੍ਹੋ ਪੂਰੀ ਖ਼ਬਰ

Published on

----------- Advertisement -----------
  • ਹਾਈਕੋਰਟ ਨੇ ਕਿਹਾ- ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਸੋਮਵਾਰ ਤੱਕ ਨਾਮਜ਼ਦਗੀ ਪ੍ਰਕਿਰਿਆ ਪੂਰੀ ਕਰੇ

ਚੰਡੀਗੜ੍ਹ, 10 ਮਈ 2024 – ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ।

ਅੱਜ ਹਾਈ ਕੋਰਟ ਨੇ ਇਸ ਸਬੰਧੀ ਸੁਣਵਾਈ ਕਰਦੇ ਹੋਏ ਆਪਣਾ ਫੈਸਲਾ ਸੁਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।

ਦੱਸ ਦਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਕੀਤੀ। ਪਟੀਸ਼ਨ ‘ਚ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।...

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...

ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ ‘ਚ ਮਾਰਚ ਕੱਢਣ ਦੀ ਕਾਲ

ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ...

ਪੰਜੋਖਰਾ ਸਾਹਿਬ ਗੁਰਦੁਆਰਾ ਵਿਵਾਦ, CM ਸੈਣੀ ਨਾਲ ਮੁਲਾਕਾਤ ਤੋਂ ਬਾਅਦ ਸੁਲਝਿਆ ਮਾਮਲਾ

ਪੰਜੋਖਰਾ ਸਾਹਿਬ ਗੁਰਦੁਆਰਾ ਵਿਚ ਵਿਵਾਦ ਚੰਡੀਗੜ੍ਹ ਵਿੱਚ ਸੁਲਝ ਗਿਆ ਹੈ। ਇਸ ਸਬੰਧ ਵਿੱਚ ਦਰਜ...

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...