ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਵੱਡੇ ਕਾਫਲੇ ਸਮੇਤ ਹੁਸ਼ਿਆਰਪੁਰ ਲਈ ਰਵਾਨਾ ਹੋਏ ਹਨ। ਉਨ੍ਹਾਂ ਕਾਂਗਰਸ ਦੀ ਤਰਫੋਂ ਆਪਣੇ ਕਾਂਗਰਸ ਦਫਤਰ ਤੋਂ ਮਿੰਨੀ ਸਕੱਤਰੇਤ ਤੱਕ ਰੋਡ ਸ਼ੋਅ ਕੱਢ ਕੇ ਸ਼ਕਤੀ ਪ੍ਰਦਰਸ਼ਨ ਕੀਤਾ।
ਇਸਤੋਂ ਇਲਾਵਾ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਵਿਧਾਇਕ ਅਰੁਣ ਡੋਗਰਾ, ਸਾਬਕਾ ਵਿਧਾਇਕ ਪਵਨ ਆਦੀਆ ਹਾਜ਼ਰ ਸਨ।
ਦੱਸ ਦਈਏ ਕਿ ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਵਿਸ਼ਵਾਸਘਾਤ ਅਤੇ ਵਫ਼ਾਦਾਰੀ ਦੀ ਲੜਾਈ ਹੈ। ਮੈਨੂੰ ਯਕੀਨ ਹੈ ਕਿ ਯਾਮਿਨੀ ਗੋਮਰ, ਜੋ ਕਿ ਇੱਕ ਆਮ ਪਰਿਵਾਰ ਤੋਂ ਆਉਂਦੀ ਹੈ, ਇਸ ਲੜਾਈ ਵਿੱਚ ਜਿੱਤੇਗੀ। ਆਮ ਆਦਮੀ ਪਾਰਟੀ ਕੋਲ ਆਪਣਾ ਕੋਈ ਉਮੀਦਵਾਰ ਨਹੀਂ ਹੈ। ਕਾਂਗਰਸ ਦੇ ਆਗੂ ਨੂੰ ਟਿਕਟ ਦਿੱਤੀ ਜਾਣੀ ਸੀ। ਪਾਰਟੀ ਬਦਲਣ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ। ਵੜਿੰਗ ਨੇ ਇਹ ਵੀ ਦਾਅਵਾ ਕੀਤਾ ਕਿ ‘ਆਪ’ ਉਮੀਦਵਾਰ ਚੱਬੇਵਾਲ ਚੌਥੇ ਨੰਬਰ ‘ਤੇ ਆਉਣਗੇ।
----------- Advertisement -----------
ਹੁਸ਼ਿਆਰਪੁਰ – ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
Published on
----------- Advertisement -----------
----------- Advertisement -----------












