June 27, 2026, 12:39 am
----------- Advertisement -----------
HomeNewsBreaking Newsਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ

ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ

Published on

----------- Advertisement -----------

ਹੁਸ਼ਿਆਰਪੁਰ 10ਮਈ: ਬਹੁਜਨ ਸਮਾਜ ਪਾਰਟੀ ਵੱਲੋਂ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਅਤੇ ਵਿਪੁਲ ਕੁਮਾਰ ਜੀ ਨੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾ ਵਿੱਚ ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਵਜੋਂ ਐਡਵੋਕੇਟ ਰਣਜੀਤ ਕੁਮਾਰ ਜੀ ਦਾ ਨਾਮ ਘੋਸ਼ਿਤ ਕੀਤਾ।

ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਗ੍ਰਹਿ ਵਿਖੇ ਲੰਬੀ ਮੰਥਨ ਮੀਟਿੰਗ ਹੋਈ ਜਿਸ ਵਿੱਚ ਸੂਬਾ ਜਨਰਲ ਸਕੱਤਰ ਗੁਰਲਾਲ ਸੈਲਾ, ਸੂਬਾ ਜਨਰਲ ਸਕੱਤਰ ਚੌਧਰੀ ਗੁਰਨਾਮ ਸਿੰਘ, ਸੂਬਾ ਜਨਰਲ ਸਕੱਤਰ ਠੇਕੇਦਾਰ ਰਜਿੰਦਰ ਸਿੰਘ, ਸੂਬਾ ਸਕੱਤਰ ਮਨਿੰਦਰ ਸਿੰਘ ਸ਼ੇਰਪੁਰੀ ਅਤੇ ਜਿਲ੍ਹਾਂ ਪ੍ਰਧਾਨ ਦਲਜੀਤ ਰਾਏ ਨਾਲ ਵਿਸਥਾਰ ਸਹਿਤ ਲੋਕ ਸਭਾ ਹੁਸ਼ਿਆਰਪੁਰ ਤੋਂ ਉਮੀਦਵਾਰ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਲੋਕ ਸਭਾ ਹੁਸ਼ਿਆਰਪੁਰ ਦੀ ਲੀਡਰਸ਼ਿਪ ਵੱਲੋਂ ਕੀਤੇ ਗਏ ਸਰਬ ਸੰਮਤੀ ਨਾਲ ਫੈਸਲੇ ਨੂੰ ਪਾਰਟੀ ਹਾਈ ਕਮਾਂਡਰ ਨੂੰ ਜਾਣੂ ਕਰਵਾਇਆ ਅਤੇ ਪਾਰਟੀ ਹਾਈ ਕਮਾਂਡ ਵੱਲੋਂ ਲੀਡਰਸ਼ਿਪ ਤੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਲੋਕ ਸਭਾ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਨੂੰ ਐਲਾਨ ਦਿੱਤਾ ਗਿਆ।

ਐਡਵੋਕੇਟ ਰਣਜੀਤ ਕੁਮਾਰ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਦੂਸਰੀ ਵਾਰ ਚੁਣੇ ਗਏ ਮੌਜੂਦਾ ਪ੍ਰਧਾਨ ਹਨ। ਇਸ ਮੌਕੇ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹਾਜ਼ਰ ਸਨ। ਵਿਪੁਲ ਕੁਮਾਰ ਨੇ ਇਸ ਮੌਕੇ ਕਿਹਾ ਕਿ ਪੰਜਾਬ ਵਿੱਚ ਬਸਪਾ ਵਰਕਰ ਤੇ ਲੀਡਰਸ਼ਿਪ ਜਿਸ ਮਜਬੂਤੀ ਨਾਲ ਚੋਣ ਕੰਪੇਨ ਕਰ ਰਹੇ ਹਨ ਇਸ ਨਾਲ 2027 ਵਿਧਾਨ ਸਭਾ ਚੋਣਾਂ ਦੀ ਮਜਬੂਤ ਨੀਂਹ ਬੱਝੇਗੀ ਉੱਥੇ ਹੀ 2024 ਵਿੱਚ ਬਹੁਤ ਕ੍ਰਿਸ਼ਮਈ ਨਤੀਜਾ ਵੀ ਕੱਢੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...