November 25, 2026, 1:36 pm
----------- Advertisement -----------
HomeNewsBreaking Newsਮਾਂ ਨੂੰ ਮਾਰੀ ਗੋਲੀ, ਹਥੌੜੇ ਨਾਲ ਲਈ ਪਤਨੀ ਦੀ ਜਾਨ, 3 ਬੱਚੇ...

ਮਾਂ ਨੂੰ ਮਾਰੀ ਗੋਲੀ, ਹਥੌੜੇ ਨਾਲ ਲਈ ਪਤਨੀ ਦੀ ਜਾਨ, 3 ਬੱਚੇ ਛੱਤ ਤੋਂ ਸੁੱਟੇ, ਫੇਰ ਨੌਜਵਾਨ ਨੇ ਕੀਤੀ ਖੁਦਕੁਸ਼ੀ !

Published on

----------- Advertisement -----------

ਯੂਪੀ, 11 ਮਈ 2024 – ਯੂਪੀ ਦੇ ਸੀਤਾਪੁਰ ‘ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡੀਆਂ ਦੀਆਂ ਖਬਰਾਂ ਮੁਤਾਬਿਕ ਪਹਿਲਾਂ ਨੌਜਵਾਨ ਨੇ ਮਾਂ, ਪਤਨੀ ਅਤੇ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਫੇਰ ਖੁਦ ਵੀ ਖੁਦਖੁਸ਼ੀ ਕਰ ਲਈ। ਦੋਸ਼ੀ ਨੇ ਆਪਣੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਪਤਨੀ ਦਾ ਹਥੌੜੇ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਆਪਣੇ ਤਿੰਨ ਬੱਚਿਆਂ ਨੂੰ ਛੱਤ ਤੋਂ ਸੁੱਟ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਵੀ ਮੌਤ ਹੋ ਗਈ। ਪਰਿਵਾਰ ਦੇ 5 ਮੈਂਬਰਾਂ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਮੁਲਜ਼ਮ ਨਸ਼ੇ ਦਾ ਆਦੀ ਸੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਹ ਘਟਨਾ ਮਥੁਰਾ ਥਾਣਾ ਖੇਤਰ ਦੇ ਪੱਲਾਪੁਰ ਪਿੰਡ ਦੀ ਹੈ।

ਪਾਲਾਪੁਰ ਵਿੱਚ ਕਿਸਾਨ ਵਰਿੰਦਰ ਸਿੰਘ ਦੇ ਪੁੱਤਰ ਅਨੁਰਾਗ ਸਿੰਘ ਨੇ ਬੀਤੀ ਰਾਤ ਇਸ ਕਤਲ ਨੂੰ ਅੰਜਾਮ ਦਿੱਤਾ। ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਅਨੁਰਾਗ ਸਿੰਘ, ਮਾਂ ਸਾਵਿਤਰੀ ਦੇਵੀ (62), ਪਤਨੀ ਵਰਿੰਦਰ ਸਿੰਘ, ਪਤਨੀ ਪ੍ਰਿਅੰਕਾ ਸਿੰਘ (40), ਬੇਟੀ ਅਸ਼ਵੀ (12), ਪੁੱਤਰ ਅਨੁਰਾਗ ਅਤੇ ਬੇਟੀ ਅਰਨਾ (08) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟਰਾਮਾ ਸੈਂਟਰ ਵਿੱਚ ਇਲਾਜ ਦੌਰਾਨ ਆਦਵਿਕ (04) ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਅਨੁਰਾਗ ਸਿੰਘ (45) ਨੇ ਖ਼ੁਦਕੁਸ਼ੀ ਕਰ ਲਈ। ਸਵੇਰੇ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ ‘ਚ ਹਫੜਾ-ਦਫੜੀ ਮਚ ਗਈ।

ਇਸ ਘਟਨਾ ਬਾਰੇ ਐੱਸਐੱਸਪੀ ਸੀਤਾਪੁਰ ਚੱਕਰੇਸ਼ ਮਿਸ਼ਰਾ ਨੇ ਦੱਸਿਆ, ‘ਅੱਜ ਮਥੁਰਾ ਦੀ ਰਾਮਪੁਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਨੁਰਾਗ ਸਿੰਘ (ਉਮਰ- 45 ਸਾਲ) ਨਾਮਕ ਮਾਨਸਿਕ ਤੌਰ ‘ਤੇ ਬਿਮਾਰ ਵਿਅਕਤੀ ਨੇ ਆਪਣੇ ਪਰਿਵਾਰ ਦੇ 5 ਮੈਂਬਰਾਂ ਦਾ ਕਤਲ ਕਰ ਦਿੱਤਾ ਹੈ। ਪੁਲਿਸ ਅਤੇ ਐਫਐਸਐਲ ਟੀਮ ਜਾਂਚ ਕਰ ਰਹੀ ਹੈ। ਹਰ ਪਹਿਲੂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...