ਪੰਜਾਬ ਦੇ ਪ੍ਰਸਿੱਧ ਕਵੀਆਂ ਵਿੱਚੋਂ ਇੱਕ ਸੁਰਜੀਤ ਪਾਤਰ ਦਾ ਦੇਹਾਂਤ ਹੋ ਗਿਆ ਹੈ। ਉਹ 79 ਸਾਲ ਦੇ ਸਨ। ਲੁਧਿਆਣਾ ਦੇ ਆਸ਼ਾਪੁਰੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪਾਤਰ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ 2012 ‘ਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਸੁਰਜੀਤ ਪਾਤਰ ਦੇ ਦਿਹਾਂਤ ’ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ “ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਬ ਦੇ ਅਚਾਨਕ ਚਲੇ ਜਾਣ ਤੇ ਬਹੁਤ ਦੁੱਖ ਹੋਇਆ..ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ”
----------- Advertisement -----------
ਸੁਰਜੀਤ ਪਾਤਰ ਦੇ ਦਿਹਾਂਤ ’ਤੇ ਸੀ.ਐਮ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
Published on
----------- Advertisement -----------
----------- Advertisement -----------











