ਚੰਡੀਗੜ੍ਹ ‘ਚ ਅੱਜ ਤੋਂ ਮੌਸਮ ਬਦਲੇਗਾ। ਮੌਸਮ ਵਿਭਾਗ ਮੁਤਾਬਕ ਪਹਾੜਾਂ ‘ਚ ਸਰਗਰਮ ਪੱਛਮੀ ਗੜਬੜੀ ਕਾਰਨ ਇਸ ਦਾ ਅਸਰ ਚੰਡੀਗੜ੍ਹ ‘ਚ ਵੀ ਦੇਖਣ ਨੂੰ ਮਿਲੇਗਾ। ਇਸ ਦੇ ਲਈ ਅੱਜ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ, ਬੱਦਲ ਛਾਏ ਰਹਿਣਗੇ ਅਤੇ ਗਰਜ ਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਨੇ ਭਲਕੇ 12 ਮਈ, 13 ਮਈ ਅਤੇ 14 ਮਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਸ਼ਹਿਰ ਦਾ ਤਾਪਮਾਨ ਵੀ ਪ੍ਰਭਾਵਿਤ ਹੋਵੇਗਾ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
----------- Advertisement -----------
ਚੰਡੀਗੜ੍ਹ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ; IMD ਨੇ ਜਾਰੀ ਕੀਤਾ ਆਰੇਂਜ ਅਲਰਟ
Published on
----------- Advertisement -----------
----------- Advertisement -----------












