June 24, 2026, 11:42 pm
----------- Advertisement -----------
HomeNewsBreaking Newsਛੋਟੇ ਸਿੱਧੂ ਨੂੰ ਮੱਥਾ ਟਿਕਾਉਣ ਦੇ ਲਈ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ...

ਛੋਟੇ ਸਿੱਧੂ ਨੂੰ ਮੱਥਾ ਟਿਕਾਉਣ ਦੇ ਲਈ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦਰਬਾਰ ਸਾਹਿਬ ਹੋਏ ਨਤਮਸਤਕ

Published on

----------- Advertisement -----------

ਅੰਮ੍ਰਿਤਸਰ, 11 ਮਈ 2024 – ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉੱਥੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਅੱਜ ਆਪਣੇ ਨਵਜੰਮੇ ਬੱਚੇ ਨੂੰ ਲੈ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਉਹ ਆਪਣੇ ਨਵਜੰਮੇ ਬੱਚੇ ਨੂੰ ਲੈ ਕੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਅਤੇ ਉਹਨਾਂ ਨੇ ਅਰਦਾਸ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਨੂੰ ਜਲਦ ਤੋਂ ਜਲਦ ਇਨਸਾਫ ਮਿਲੇ। ਅੱਗੇ ਬੋਲਦੇ ਹੋਏ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਘਰ ਦੇ ਹਾਲਾਤ ਦੇਖਦੇ ਹੋਏ ਚੋਣ ਮੈਦਾਨ ਵਿੱਚ ਨਹੀਂ ਉਤਰਿਆ, ਉਹਨਾਂ ਕਿਹਾ ਕਿ ਲੁਧਿਆਣੇ ਤੋਂ ਲੋਕ ਸਭਾ ਚੋਣ ਲੜ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਹਨਾਂ ਦੀ ਬਹੁਤ ਜਿਆਦਾ ਨੇੜਤਾ ਹੈ ਅਤੇ ਇਸ ਦੇ ਲਈ ਉਹ ਉਸ ਲਈ ਚੋਣ ਪ੍ਰਚਾਰ ਵੀ ਕਰਨਗੇ। ਉਹਨਾਂ ਕਿਹਾ ਕਿ ਅੱਜ ਵੀ ਜਦੋਂ ਸਿੱਧੂ ਮੂਸੇਵਾਲਾ ਦਾ ਗੀਤ ਸੁਣਦੇ ਹਨ ਤਾਂ ਉਹ ਭਾਵਕ ਹੋ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...