June 15, 2026, 7:04 am
----------- Advertisement -----------
HomeNewsBreaking Newsਕਿਤਾਬ ਦੇ ਨਾਂ 'ਤੇ ਛਿੜਿਆ ਵਿਵਾਦ: ਅਦਾਕਾਰਾ ਕਰੀਨਾ ਕਪੂਰ ਨੂੰ ਮੱਧ ਪ੍ਰਦੇਸ਼...

ਕਿਤਾਬ ਦੇ ਨਾਂ ‘ਤੇ ਛਿੜਿਆ ਵਿਵਾਦ: ਅਦਾਕਾਰਾ ਕਰੀਨਾ ਕਪੂਰ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਨੇ ਭੇਜਿਆ ਨੋਟਿਸ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੱਧ ਪ੍ਰਦੇਸ਼ ਹਾਈ ਕੋਰਟ ਦੀ ਜਬਲਪੁਰ ਬੈਂਚ ਨੇ ਕਰੀਨਾ ਕਪੂਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ‘ਕਰੀਨਾ ਕਪੂਰ ਪ੍ਰੈਗਨੈਂਸੀ ਬਾਈਬਲ’ ਨਾਂ ਦੀ ਵਿਵਾਦਤ ਕਿਤਾਬ ਨੂੰ ਲੈ ਕੇ ਦਿੱਤਾ ਗਿਆ ਹੈ। ਕਰੀਨਾ ਕਪੂਰ ਤੋਂ ਇਲਾਵਾ ਜਸਟਿਸ ਜੀਐਸ ਆਹਲੂਵਾਲੀਆ ਦੀ ਸਿੰਗਲ ਬੈਂਚ ਨੇ ਅਦਿਤੀ ਸ਼ਾਹ ਭੀਮਜਿਆਨੀ, ਐਮਾਜ਼ਾਨ ਇੰਡੀਆ, ਜੁਗਰਨਾਟ ਬੁਕਸ ਅਤੇ ਹੋਰਾਂ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 1 ਜੁਲਾਈ ਨੂੰ ਹੋਵੇਗੀ।
ਦਰਅਸਲ, ਜਬਲਪੁਰ ਸਿਵਲ ਲਾਈਨ ਦੇ ਰਹਿਣ ਵਾਲੇ ਕ੍ਰਿਸਟੋਫਰ ਐਂਥਨੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਉਸ ਨੇ ‘ਕਰੀਨਾ ਕਪੂਰ ਪ੍ਰੈਗਨੈਂਸੀ ਬਾਈਬਲ’ ਕਿਤਾਬ ਰਾਹੀਂ ਈਸਾਈ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਪਟੀਸ਼ਨ ਰਾਹੀਂ ਕਰੀਨਾ ਕਪੂਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਕਰੀਨਾ ਕਪੂਰ ਖਾਨ ਨੇ ਇਹ ਕਿਤਾਬ ਸਸਤੀ ਪ੍ਰਸਿੱਧੀ ਹਾਸਲ ਕਰਨ ਦੇ ਇਰਾਦੇ ਨਾਲ ਲਿਖੀ ਹੈ, ਜਿਸ ਦਾ ਕਵਰ ਪੇਜ ਵੀ ਇਤਰਾਜ਼ਯੋਗ ਹੈ।
ਉਨ੍ਹਾਂ ਕਿਹਾ ਕਿ ਕਿਤਾਬ ਦਾ ਸਿਰਲੇਖ ਈਸਾਈ ਧਰਮ ਦੇ ਪੈਰੋਕਾਰਾਂ ਦੇ ਪਵਿੱਤਰ ਧਾਰਮਿਕ ਗ੍ਰੰਥ ਬਾਈਬਲ ਤੋਂ ਲਿਆ ਗਿਆ ਹੈ। ਜਿਸ ਕਾਰਨ ਈਸਾਈ ਸਮਾਜ ਦੇ ਲੋਕਾਂ ਵੱਲੋਂ ਮੰਗ ਪੱਤਰ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਉਕਿ ਬਾਈਬਲ ਈਸਾਈ ਧਰਮ ਦਾ ਧਾਰਮਿਕ ਗ੍ਰੰਥ ਹੈ ਅਤੇ ਇਸ ਪਵਿੱਤਰ ਗ੍ਰੰਥ ਵਿਚ ਪ੍ਰਭੂ ਦੀਆਂ ਸਿੱਖਿਆਵਾਂ ਅਤੇ ਦ੍ਰਿਸ਼ਟਾਂਤ ਮਿਲਦੇ ਹਨ।ਕਿਤਾਬ ਦੇ ਨਾਂ ਨਾਲ ਬਾਈਬਲ ਜੋੜਨ ਨਾਲ ਈਸਾਈ ਧਰਮ ਦੇ ਲੋਕਾਂ ਨੂੰ ਦੁੱਖ ਪਹੁੰਚਿਆ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...