August 24, 2026, 4:46 pm
----------- Advertisement -----------
HomeNewsBreaking Newsਫਤਿਹਾਬਾਦ 'ਚ ਡਿਵਾਈਡਰ ਨਾਲ ਟਕਰਾਈ, ਕਾਰ 1 ਦੀ ਮੌਤ, 4 ਜ਼ਖਮੀ

ਫਤਿਹਾਬਾਦ ‘ਚ ਡਿਵਾਈਡਰ ਨਾਲ ਟਕਰਾਈ, ਕਾਰ 1 ਦੀ ਮੌਤ, 4 ਜ਼ਖਮੀ

Published on

----------- Advertisement -----------

ਫਤਿਹਾਬਾਦ ‘ਚ ਹਿਸਾਰ ਰੋਡ ‘ਤੇ ਪਿੰਡ ਖਰਖੇੜੀ ਨੇੜੇ ਦੁਪਹਿਰ ਨੂੰ ਇਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਘਟਨਾ ਵਿੱਚ ਕਾਰ ਵਿੱਚ ਸਵਾਰ ਇੱਕ ਔਰਤ ਦੀ ਮੌਤ ਹੋ ਗਈ। ਚਾਰ ਹੋਰ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਅਗਰੋਹਾ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ 60 ਸਾਲਾ ਬਲਜੀਤ ਸਿੰਘ, ਉਸ ਦੀ ਪਤਨੀ 56 ਸਾਲਾ ਸੁਰਜੀਤ ਕੌਰ, ਲਖਵਿੰਦਰਾ ਵਾਸੀ ਮੁਕਤਸਰ ਪੰਜਾਬ ਸਮੇਤ ਪੰਜ ਵਿਅਕਤੀ ਕੰਮ ਲਈ ਦਿੱਲੀ ਗਏ ਹੋਏ ਸਨ ਅਤੇ ਅੱਜ ਬਾਅਦ ਦੁਪਹਿਰ ਦਿੱਲੀ ਤੋਂ ਮੁਕਤਸਰ ਵਾਪਸ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਕਾਰ ਖਰਾਖੇੜੀ ਪਹੁੰਚੀ ਤਾਂ ਕਾਰ ਹਾਈਵੇਅ ਡਿਵਾਈਡਰ ‘ਤੇ ਲਗਾਏ ਜਾਲ ਨਾਲ ਟਕਰਾ ਗਈ।

ਦੱਸਿਆ ਜਾ ਰਿਹਾ ਹੈ ਕਿ ਕਾਰ ਦੇ ਅੱਗੇ ਬੈਠੀ ਔਰਤ ਸੁਰਜੀਤ ਕੌਰ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਲੋਕ ਜ਼ਖਮੀ ਹੋ ਗਏ। ਸਾਰਿਆਂ ਨੂੰ ਅਗਰੋਹਾ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...