June 13, 2026, 2:51 am
----------- Advertisement -----------
HomeNewsLatest Newsਬੈਂਸ ਭਰਾਵਾਂ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਭੜਕੇ ਰਵਨੀਤ ਬਿੱਟੂ, ਪੜ੍ਹੋ...

ਬੈਂਸ ਭਰਾਵਾਂ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਭੜਕੇ ਰਵਨੀਤ ਬਿੱਟੂ, ਪੜ੍ਹੋ ਕੀ ਕਿਹਾ

Published on

----------- Advertisement -----------

ਲੁਧਿਆਣਾ ਵਿਚ ਬੀਤੇ ਦਿਨ ਦੋ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ, ਜਿੰਨ੍ਹਾਂ ਨੂੰ ਬੈਂਸ ਭਰਾਵਾਂ ਦੇ ਨਾਮ ਤੋਂ ਜਾਣਿਆ ਜਾਂਦਾ ਹੈ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਤੇ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਕਾਂਗਰਸ ਹਾਈਕਮਾਂਡ ‘ਤੇ ਨਿਸ਼ਾਨਾ ਸਾਧਿਆ ਹੈ।
ਬਿੱਟੂ ਨੇ ਐਕਸ ‘ਤੇ ਲਿਖਿਆ ਕਿ “ਮੈਂ ਲੁਧਿਆਣਾ ਦੀਆਂ ਬੀਬੀਆਂ ਜਿਨ੍ਹਾਂ ਨੂੰ ਕਾਂਗਰਸ ਦੀਆਂ ਮੀਟਿੰਗਾਂ ਵਿੱਚ ਬੁਲਾਇਆ ਜਾਂਦਾ ਹੈ, ਉਨ੍ਹਾਂ ਨੂੰ ਅੰਮ੍ਰਿਤਾ ਜੀ ਨੂੰ ਪੁੱਛਣ ਲਈ ਬੇਨਤੀ ਕਰਦਾ ਹਾਂ ਕਿ ਕੀ ਆਈ.ਪੀ.ਸੀ. ਦੀ ਧਾਰਾ 376 ਅਧੀਨ ਦੋਸ਼ੀ, ਜੋ ਹੁਣੇ-ਹੁਣੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ, ਵੀ ਜਨਤਕ ਮੀਟਿੰਗ ਵਿੱਚ ਸ਼ਾਮਲ ਹੋ ਰਹੇ ਹਨ? ਜੇਕਰ ਹਾਂ, ਤਾਂ ਕੀ ਤੁਸੀਂ ਲੁਧਿਆਣਾ ਦੀਆਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਓਗੇ? ਮਾਂ ਦਿਵਸ ‘ਤੇ ਕਾਂਗਰਸ ਹਾਈਕਮਾਂਡ ਦੀ ਸ਼ਰਮਨਾਕ ਕਾਰਵਾਈ।”
ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਵੱਡੇ ਭਰਾ ਬਲਵਿੰਦਰ ਸਿੰਘ ਬੈਂਸ ਨਾਲ ਬੀਤੇ ਦਿਨੀਂ ਦਿੱਲੀ ਕਾਂਗਰਸ ਹਾਈ ਕਮਾਂਡ ਨਾਲ ਮੁਲਾਕਾਤ ਕੀਤੀ ਸੀ। ਦੋਵੇਂ ਭਰਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ। ਦੋਵੇਂ ਭਰਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਵੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...