October 18, 2026, 11:40 pm
----------- Advertisement -----------
HomeNewsBreaking Newsਪੰਜ ਤੱਤਾਂ 'ਚ ਵਲੀਨ ਹੋਏ ਡਾ.ਸੁਰਜੀਤ ਪਾਤਰ, ਸੀਐਮ ਮਾਨ ਸਮੇਤ ਕਈ ਨਾਮੀ...

ਪੰਜ ਤੱਤਾਂ ‘ਚ ਵਲੀਨ ਹੋਏ ਡਾ.ਸੁਰਜੀਤ ਪਾਤਰ, ਸੀਐਮ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਅੰਤਿਮ ਸਸਕਾਰ ‘ਚ ਹੋਈਆਂ ਸ਼ਾਮਿਲ

Published on

----------- Advertisement -----------

ਪੰਜਾਬ ਦੇ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਪਦਮਸ਼੍ਰੀ ਡਾ: ਸੁਰਜੀਤ ਪਾਤਰ ਅੱਜ (ਸੋਮਵਾਰ) ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਸ ਮੌਕੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਾਫੀ ਭਾਵੁਕ ਹੋ ਗਏ। ਲੋਕਾਂ ਨੇ ‘ਪਾਤਰ ਸਾਹਿਬ ਜ਼ਿੰਦਾਬਾਦ’, ‘ਪੰਜਾਬੀ ਮਾਂ ਬੋਲੀ ਦੇ ਰਾਖੇ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕਈ ਆਗੂ, ਵਿਧਾਇਕ, ਪ੍ਰਸਿੱਧ ਸਾਹਿਤਕਾਰ, ਕਲਾਕਾਰ, ਪ੍ਰੋਫੈਸਰ ਅਤੇ ਮੀਡੀਆ ਵਾਲੇ ਪੁੱਜੇ।

ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ “ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਬ੍ਹ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ… ਜੋ ਘਾਟਾ ਪਰਿਵਾਰ ਅਤੇ ਪੰਜਾਬੀਆਂ ਲਈ ਨਾ ਪੂਰਾ ਹੋਣ ਵਾਲਾ ਹੈ, ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਕਿਹਾ ਕਿ “ਪਾਤਰ ਸਾਬ੍ਹ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀਆਂ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਦਰਦ ਬਿਆਨ ਕਰਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹਿਣਗੀਆਂ।”
ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਤੋਂ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਤੱਕ ਅੰਤਿਮ ਯਾਤਰਾ ਕੱਢੀ ਗਈ। ਸੀਐਮ ਭਗਵੰਤ ਮਾਨ ਵੀ ਉੱਥੇ ਪੁੱਜੇ ਅਤੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਮੌਕੇ ਮਾਹੌਲ ਕਾਫੀ ਗਮਗੀਨ ਸੀ। ਸੁਰਜੀਤ ਪਾਤਰ ਦੀ ਦੋ ਦਿਨ ਪਹਿਲਾਂ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...