June 27, 2026, 11:09 am
----------- Advertisement -----------
HomeNewsLatest Newsਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ...

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 13 ਮਈ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਲੜਕੇ ਖਿਲ਼ਾਫ਼ ਦਰਜ ਪੁਲਿਸ ਕੇਸ ਦੀ ਜਾਂਚ ਦੌਰਾਨ ਕੇਸ ਵਿੱਚੋਂ ਨਾਮ ਕੱਢਣ ਬਦਲੇ ਉਕਤ ਏ.ਐਸ.ਆਈ. ਨੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋਇਆ ਹੈ। ਉਸਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਹਿਲਾਂ ਹੀ 10,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...