June 27, 2026, 11:11 am
----------- Advertisement -----------
HomeNewsLatest Newsਜ਼ਮੀਨ ਦੇ ਇੰਤਕਾਲ ਬਦਲੇ ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ...

ਜ਼ਮੀਨ ਦੇ ਇੰਤਕਾਲ ਬਦਲੇ ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 13 ਮਈ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹਲਕਾ ਪਾਇਲ ਦੇ ਪਟਵਾਰੀ ਜੀਤ ਸਿੰਘ ਦੇ ਏਜੰਟ (ਕਰਿੰਦਾ) ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ ਜ਼ਿਲਾ ਲੁਧਿਆਣਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਅਮਰਿੰਦਰ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਨਾਂ ਦੀ ਪਰਿਵਾਰਕ ਜੱਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 3000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਟਵਾਰਖਾਨਾ ਪਾਇਲ ਦੇ ਬਾਹਰੋਂ ਉਕਤ ਪਟਵਾਰੀ ਦੀ ਤਰਫੋਂ ਸ਼ਿਕਾਇਤਕਰਤਾ ਕੋਲੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁੱਖ ਮੁਲਜ਼ਮ ਪਟਵਾਰੀ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...