November 14, 2026, 7:42 am
----------- Advertisement -----------
HomeNewsBreaking NewsCBSE ਨੇ ਪੰਜਾਬ 'ਵਿੱ'ਚ ਨਤੀਜੇ ਘੋਸ਼ਿਤ ਕੀਤੇ, ਜਾਣੋ ਕੀ ਰਹੇ ਨਤੀਜੇ

CBSE ਨੇ ਪੰਜਾਬ ‘ਵਿੱ’ਚ ਨਤੀਜੇ ਘੋਸ਼ਿਤ ਕੀਤੇ, ਜਾਣੋ ਕੀ ਰਹੇ ਨਤੀਜੇ

Published on

----------- Advertisement -----------

ਨੈਸ਼ਨਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਸੋਮਵਾਰ ਨੂੰ 10ਵੀਂ ਅਤੇ 12ਵੀਂ ਦੇ ਨਤੀਜੇ ਐਲਾਨ ਦਿੱਤੇ। 12ਵੀਂ ਦੇ ਨਤੀਜੇ ਵਿੱਚ ਅੰਮ੍ਰਿਤਸਰ ਡੀਏਵੀ ਪਬਲਿਕ ਦੀ ਦਿਵਿਆਂਸ਼ 98.4 ਫ਼ੀਸਦੀ ਅੰਕ ਲੈ ਕੇ ਪਹਿਲੇ ਅਤੇ ਡੀਏਵੀ ਇੰਟਰਨੈਸ਼ਨਲ ਸਕੂਲ ਦੀ ਸਗੁਨਾ 98.6 ਫ਼ੀਸਦੀ ਅੰਕ ਲੈ ਕੇ ਦੂਜੇ ਸਥਾਨ ’ਤੇ ਰਹੀ।

ਦੱਸ ਦਈਏ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੀ ਏਕਮਦੀਪ 99.6% ਅੰਕ ਲੈ ਕੇ ਪਹਿਲੇ, ਡੀਏਵੀ ਦੀ ਚਿਨਮਯ 99.2% ਅੰਕ ਲੈ ਕੇ ਦੂਜੇ ਅਤੇ ਡੀਏਵੀ ਇੰਟਰਨੈਸ਼ਨਲ ਦੀ ਭਾਵਿਕਾ 98.6% ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ।

ਦਿਵਯਾਂਸ਼ ਨੇ ਦੱਸਿਆ ਕਿ ਉਸ ਨੇ ਨਾਨ-ਮੈਡੀਕਲ ਸਟਰੀਮ ਵਿੱਚ 98.6 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਦਿਵਯਾਂਸ਼ ਨੇ ਦੱਸਿਆ ਕਿ ਉਹ ਇੰਜੀਨੀਅਰ ਬਣਨਾ ਚਾਹੁੰਦਾ ਹੈ। ਇਹ ਅੰਕ ਹਾਸਲ ਕਰਕੇ ਉਸ ਨੇ ਹੁਣੇ-ਹੁਣੇ ਸਫ਼ਲਤਾ ਵੱਲ ਇੱਕ ਹੋਰ ਕਦਮ ਵਧਾਇਆ ਹੈ। ਉਸਨੂੰ ਹੁਣ JEE Mains ਅਤੇ Advanced ਦੀ ਤਿਆਰੀ ਕਰਨੀ ਹੈ, ਤਾਂ ਜੋ ਉਹ IIT ਤੱਕ ਪਹੁੰਚਣ ਦਾ ਆਪਣਾ ਸੁਪਨਾ ਪੂਰਾ ਕਰ ਸਕੇ।

ਜਦੋਂਕਿ ਸਗੁਨਾ ਅਗਰਵਾਲ ਦਾ ਕਹਿਣਾ ਹੈ ਕਿ ਉਸ ਨੇ ਕਾਮਰਸ ਵਿੱਚ 98.2 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਪਹਿਲਾਂ ਉਸ ਨੇ ਸੀਏ ਬਣਨ ਦਾ ਟੀਚਾ ਰੱਖਿਆ ਸੀ। ਪਰ ਹੁਣ ਉਹ MBA ਕਰਨਾ ਚਾਹੁੰਦੀ ਹੈ। ਉਹ ਕੈਟ ਦੀ ਪ੍ਰੀਖਿਆ ਪਾਸ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ।

10ਵੀਂ ਜਮਾਤ ਦੀ ਪ੍ਰੀਖਿਆ ਵਿੱਚ 99.6 ਫੀਸਦੀ ਅੰਕ ਹਾਸਲ ਕਰਨ ਵਾਲੇ ਏਕਮਦੀਪ ਸਿੰਘ ਨੇ ਕਿਹਾ ਕਿ ਉਸ ਨੇ ਅਜੇ ਤੱਕ ਆਪਣੇ ਭਵਿੱਖ ਬਾਰੇ ਨਹੀਂ ਸੋਚਿਆ ਹੈ। ਫਿਲਹਾਲ ਉਸ ਨੇ ਨਾਨ-ਮੈਡੀਕਲ ਵਿਚ ਦਾਖਲਾ ਲਿਆ ਹੈ ਅਤੇ ਉਹ ਇੰਜੀਨੀਅਰ ਬਣਨਾ ਚਾਹੁੰਦਾ ਹੈ। ਇਸ ਦੇ ਨਾਲ ਹੀ 10ਵੀਂ ਦੀ ਪ੍ਰੀਖਿਆ ਵਿੱਚ ਦੂਜਾ ਸਥਾਨ ਹਾਸਲ ਕਰਨ ਵਾਲੇ ਡੀਏਵੀ ਪਬਲਿਕ ਦੇ ਚਿਨਮਯ ਨੇ ਕਿਹਾ ਕਿ ਉਹ ਨਾਨ-ਮੈਡੀਕਲ ਖੇਤਰ ਵਿੱਚ ਵੀ ਆਪਣਾ ਭਵਿੱਖ ਤਲਾਸ਼ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...