June 27, 2026, 12:41 am
----------- Advertisement -----------
HomeNewsBreaking Newsਪੰਜਾਬ 'ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ

Published on

----------- Advertisement -----------
  • ਹੁਣ ਤੱਕ 372 ਕਾਗਜ਼ ਦਾਖ਼ਲ
  • ਕਰਮਜੀਤ ਅਨਮੋਲ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ

ਚੰਡੀਗੜ੍ਹ, 14 ਮਈ 2024 – ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਕੰਮ ਅੱਜ ਪੂਰਾ ਹੋ ਜਾਵੇਗਾ। ਅੱਜ, ਮੰਗਲਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਬੀਤੇ ਸੋਮਵਾਰ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਹੋਈਆਂ ਸਨ। ਅੱਜ ਕਰਮਜੀਤ ਅਨਮੋਲ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਟਾਰ ਦੋਸਤ ਬਿੰਨੂ ਢਿੱਲੋਂ ਅਤੇ ਗਿੱਪੀ ਗਰੇਵਾਲ ਵੀ ਪਹੁੰਚ ਰਹੇ ਹਨ।

ਅਨਮੋਲ ਤੋਂ ਇਲਾਵਾ ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਸੁਭਾਸ਼ ਸ਼ਰਮਾ ਦੀ ਨਾਮਜ਼ਦਗੀ ਵੀ ਹੈ। ਇਸ ਦੇ ਨਾਲ ਹੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਡਾ: ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਵਾਲਮੀਕੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਬੀਤੇ ਸੋਮਵਾਰ ਨੂੰ ਪੰਜਾਬ ਵਿੱਚ ਕਰੀਬ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਪੂਰੀ ਨਾਮਜ਼ਦਗੀ ਪ੍ਰਕਿਰਿਆ ‘ਚ ਸੋਮਵਾਰ ਨੂੰ ਸਭ ਤੋਂ ਵੱਧ ਨਾਮਜ਼ਦਗੀਆਂ ਦਾਖਲ ਹੋਈਆਂ। ਇਸ ਦੌਰਾਨ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਪਟਿਆਲਾ ਤੋਂ ਪ੍ਰਨੀਤ ਕੌਰ, ਬਠਿੰਡਾ ਤੋਂ ਪਰਮਪਾਲ ਕੌਰ ਨੇ ਵੀ ਨਾਮਜ਼ਦਗੀਆਂ ਦਾਖਲ ਕੀਤੀਆਂ।

ਦੂਜੇ ਪਾਸੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅਤੇ ‘ਆਪ’ ਮੰਤਰੀ ਕੁਲਦੀਪ ਧਾਲੀਵਾਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਚੋਣਾਂ ਦੇ ਸੱਤਵੇਂ ਪੜਾਅ ਦੀ ਪੜਤਾਲ 15 ਮਈ ਯਾਨੀ ਕੱਲ੍ਹ ਬੁੱਧਵਾਰ ਤੋਂ ਸ਼ੁਰੂ ਹੋਵੇਗੀ। ਇਹ ਪ੍ਰਕਿਰਿਆ ਦੋ ਦਿਨ ਤੱਕ ਚੱਲੇਗੀ। ਜਿਸ ਤੋਂ ਬਾਅਦ 17 ਮਈ ਨੂੰ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਸੇ ਦਿਨ ਅੰਤਿਮ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...