June 2, 2026, 4:10 pm
----------- Advertisement -----------
HomeNewsBreaking Newsਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਅਚਾਨਕ ਪਹੁੰਚੇ ਯੂਕਰੇਨ, ਰਾਸ਼ਟਰਪਤੀ ਜ਼ੇਲੇਨਸਕੀ ਨਾਲ ਕਰਨਗੇ ਮੁਲਾਕਾਤ

ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਅਚਾਨਕ ਪਹੁੰਚੇ ਯੂਕਰੇਨ, ਰਾਸ਼ਟਰਪਤੀ ਜ਼ੇਲੇਨਸਕੀ ਨਾਲ ਕਰਨਗੇ ਮੁਲਾਕਾਤ

Published on

----------- Advertisement -----------

ਅਮਰੀਕੀ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਮੰਗਲਵਾਰ ਨੂੰ ਅਚਾਨਕ ਯੂਕਰੇਨ ਦੌਰੇ ‘ਤੇ ਪਹੁੰਚੇ। ਉਨ੍ਹਾਂ ਦੇ ਇਸ ਦੌਰੇ ਨੂੰ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਸੰਘਰਸ਼ ਅਤੇ ਯੂਕਰੇਨ ਨੂੰ ਅਮਰੀਕਾ ਦੇ ਸਮਰਥਨ ਵਜੋਂ ਦੇਖਿਆ ਜਾ ਰਿਹਾ ਹੈ। ਬਲਿੰਕੇਨ ਨੇ ਸੋਸ਼ਲ ਮੀਡੀਆ ਰਾਹੀਂ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਆਪਣੀ ਆਮਦ ਦੇ ਵੇਰਵੇ ਸਾਂਝੇ ਕੀਤੇ। ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰਤ ਬੁਲਾਰੇ ਮੈਥਿਊ ਮਿਲਰ ਨੇ ਵੀ ਬਲਿੰਕਨ ਦੇ ਦੌਰੇ ਨਾਲ ਜੁੜੀ ਜਾਣਕਾਰੀ ਸਾਂਝੀ ਕੀਤੀ।
ਬਲਿੰਕੇਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਕਿਹਾ, “ਮੈਂ ਅੱਜ ਯੂਕਰੇਨ ਦਾ ਸਮਰਥਨ ਕਰਨ ਲਈ ਕਿਵ ਆਇਆ ਹਾਂ ਕਿਉਂਕਿ ਉਹ ਰੂਸੀ ਹਮਲੇ ਦੇ ਵਿਰੁੱਧ ਆਪਣੀ ਆਜ਼ਾਦੀ ਲਈ ਲੜ ਰਹੇ ਹਨ।” ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਬਲਿੰਕੇਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਮੁਲਾਕਾਤ ਕਰਨਗੇ। ਦੋਵਾਂ ਨੇਤਾਵਾਂ ਵਿਚਾਲੇ ਰੂਸ-ਯੂਕਰੇਨ ਸੰਘਰਸ਼ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...