June 3, 2026, 8:32 am
----------- Advertisement -----------
HomeNewsEntertainmentਹਿਮਾਚਲ : ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਹਿਮਾਚਲ : ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

Published on

----------- Advertisement -----------

ਭਾਜਪਾ ਉਮੀਦਵਾਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਮੰਗਲਵਾਰ ਨੂੰ ਹਿਮਾਚਲ ਦੀ ਮੰਡੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਮੰਡੀ ਵਿੱਚ ਰੋਡ ਸ਼ੋਅ ਕੱਢਿਆ।ਰੋਡ ਸ਼ੋਅ ਪਡਲ ਗਰਾਊਂਡ ਤੋਂ ਸੀਰੀ ਮੰਚ ਤੱਕ ਕੱਢਿਆ ਗਿਆ। ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਮੌਜੂਦ ਸਨ।

ਨਾਮਜ਼ਦਗੀ ਤੋਂ ਬਾਅਦ ਭਾਜਪਾ ਉਮੀਦਵਾਰ ਕੰਗਨਾ ਨੇ ਇਤਿਹਾਸਕ ਸੀਰੀ ਸਟੇਜ ‘ਤੇ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਰੈਲੀ ਵਿੱਚ ਮੰਡੀ ਸੰਸਦੀ ਹਲਕੇ ਅਧੀਨ ਆਉਂਦੇ ਭਾਜਪਾ ਦੇ ਵਿਧਾਇਕ ਵੀ ਸ਼ਾਮਲ ਹੋਏ। ਕੰਗਨਾ ਰਣੌਤ ਨੇ ਕਿਹਾ ਕਿ ਮੰਡੀ ਦੇ ਲੋਕ ਅਤੇ ਮੇਰੇ ਲਈ ਉਨ੍ਹਾਂ ਦਾ ਪਿਆਰ ਮੈਨੂੰ ਇੱਥੇ ਲੈ ਕੇ ਆਇਆ ਹੈ। ਸਾਡੇ ਦੇਸ਼ ਵਿੱਚ ਔਰਤਾਂ ਹਰ ਖੇਤਰ ਵਿੱਚ ਆਪਣੀ ਪਛਾਣ ਬਣਾ ਰਹੀਆਂ ਹਨ। ਕੁਝ ਦਹਾਕੇ ਪਹਿਲਾਂ ਮੰਡੀ ਵਿੱਚ ਭਰੂਣ ਹੱਤਿਆ ਦੀਆਂ ਘਟਨਾਵਾਂ ਜ਼ਿਆਦਾ ਵਾਪਰਦੀਆਂ ਸਨ। ਅੱਜ ਮੰਡੀ ਦੀਆਂ ਔਰਤਾਂ ਫੌਜ, ਸਿੱਖਿਆ ਅਤੇ ਰਾਜਨੀਤੀ ਦੇ ਖੇਤਰ ਵਿੱਚ ਹਨ। ਕੰਗਨਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਦੇਸ਼ ਵਿਰੋਧੀ ਮਾਨਸਿਕਤਾ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ। ਦੱਸ ਦਈਏ ਕਿ ਕੰਗਣਾ ਦੇ ਸਾਹਮਣੇ ਕਾਂਗਰਸ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਉਮੀਦਵਾਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...