ਨਵਾਂਸ਼ਹਿਰ ਦੇ ਬੰਗਾ ਕਸਬੇ ਦੇ ਪਿੰਡ ਦੁਸਾਂਝ ਕਲਾਂ ਦੇ ਗੁਰਦੁਆਰਾ ਧਰਮ ਦੁਆਰਾ ਸਾਹਿਬ ਜੀ ਦੇ ਗ੍ਰੰਥੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭਾਈ ਸੁਰਿੰਦਰ ਸਿੰਘ ਸੋਢੀ ਉਮਰ 43 ਸਾਲ ਵਜੋਂ ਹੋਈ ਹੈ। ਜਿਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕਰ ਦਿੱਤਾ ਗਿਆ ਹੈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ। ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਇਹ ਹਾਦਸਾ ਵਾਪਰਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਨਿਸ਼ਾਨ ਸਾਹਿਬ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ ਹੋ ਗਈ, ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ਵਿਖੇ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ ਅਤੇ ਸੋਢੀ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ, ਪੁੱਤਰ ਅਤੇ ਬੇਟੀ ਨੂੰ ਛੱਡ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ।
----------- Advertisement -----------
ਨਵਾਂਸ਼ਹਿਰ: ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਹਾਦਸਾ; ਬਿਜਲੀ ਦਾ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ
Published on
----------- Advertisement -----------
----------- Advertisement -----------












