May 14, 2026, 10:43 am
----------- Advertisement -----------
HomeNewsBreaking Newsਸਾਰੀਆਂ ਸਰਕਾਰੀ ਕੰਪਨੀਆਂ ਵੇਚੇਗਾ ਪਾਕਿਸਤਾਨ; PAK ਏਅਰਲਾਈਨਜ਼ ਨੂੰ ਵੇਚਣ ਨਾਲ ਹੋਵੇਗੀ ਸ਼ੁਰੂਆਤ;...

ਸਾਰੀਆਂ ਸਰਕਾਰੀ ਕੰਪਨੀਆਂ ਵੇਚੇਗਾ ਪਾਕਿਸਤਾਨ; PAK ਏਅਰਲਾਈਨਜ਼ ਨੂੰ ਵੇਚਣ ਨਾਲ ਹੋਵੇਗੀ ਸ਼ੁਰੂਆਤ; ਜਾਣੋ ਕਾਰਨ

Published on

----------- Advertisement -----------

ਆਰਥਿਕ ਸੰਕਟ ਅਤੇ IMF ਦੀਆਂ ਸਖਤ ਸ਼ਰਤਾਂ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੇ ਸਾਰੀਆਂ ਸਰਕਾਰੀ ਕੰਪਨੀਆਂ ਨੂੰ ਵੇਚਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਮੰਗਲਵਾਰ ਨੂੰ ਇਸਲਾਮਾਬਾਦ ‘ਚ ਨਿੱਜੀਕਰਨ ਕਮਿਸ਼ਨ ਦੀ ਬੈਠਕ ‘ਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ, ‘ਕਾਰੋਬਾਰ ਕਰਨਾ ਸਰਕਾਰ ਦਾ ਕੰਮ ਨਹੀਂ ਹੈ, ਸਰਕਾਰ ਦਾ ਕੰਮ ਦੇਸ਼ ‘ਚ ਕਾਰੋਬਾਰ ਅਤੇ ਨਿਵੇਸ਼ ਲਈ ਵਧੀਆ ਮਾਹੌਲ ਪ੍ਰਦਾਨ ਕਰਨਾ ਹੈ।’
ਸ਼ਰੀਫ਼ ਨੇ ਕਿਹਾ ਕਿ ਸਾਰੀਆਂ ਸਰਕਾਰੀ ਕੰਪਨੀਆਂ ਨੂੰ ਵੇਚ ਦਿੱਤਾ ਜਾਵੇਗਾ ਭਾਵੇਂ ਉਹ ਮੁਨਾਫ਼ਾ ਕਮਾ ਰਹੀਆਂ ਹਨ ਜਾਂ ਨਹੀਂ। ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਸਿਰਫ ਉਨ੍ਹਾਂ ਕੰਪਨੀਆਂ ਨੂੰ ਬਰਕਰਾਰ ਰੱਖੇਗੀ ਜੋ ਰਣਨੀਤਕ ਤੌਰ ‘ਤੇ ਮਹੱਤਵਪੂਰਨ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਸਾਰੇ ਮੰਤਰੀਆਂ ਨੂੰ ਇਸ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਨਿੱਜੀਕਰਨ ਕਮਿਸ਼ਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪਾਕਿਸਤਾਨ ਦੇ ਵਿੱਤ ਮੰਤਰਾਲੇ ਦੀ ਦਸੰਬਰ 2023 ਦੀ ਰਿਪੋਰਟ ਦੇ ਅਨੁਸਾਰ, ਪਾਕਿਸਤਾਨ ਵਿੱਚ 88 ਸਰਕਾਰੀ ਕੰਪਨੀਆਂ ਹਨ।
ਰਿਪੋਰਟਸ ਮੁਤਾਬਿਕ ਸਭ ਤੋਂ ਪਹਿਲਾਂ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਕੰਪਨੀ ਲਿਮਟਿਡ ਦਾ ਨਿੱਜੀਕਰਨ ਕੀਤਾ ਜਾਵੇਗਾ। ਬੋਲੀ ਲੱਗੇਗੀ ਅਤੇ ਇਸ ਦਾ ਟੀਵੀ ‘ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਪਾਕਿਸਤਾਨ ‘ਚ ਕੰਪਨੀਆਂ ਨੂੰ ਵੇਚਣ ਦੇ ਪ੍ਰੋਗਰਾਮ ਨੂੰ ‘ਪ੍ਰਾਈਵੇਟਾਈਜ਼ੇਸ਼ਨ ਪ੍ਰੋਗਰਾਮ 2024-2029’ ਦਾ ਨਾਂ ਦਿੱਤਾ ਗਿਆ ਹੈ। ਪਾਕਿਸਤਾਨ ਦੀਆਂ ਬਿਜਲੀ ਕੰਪਨੀਆਂ ਵੀ ਇਸ ਵਿੱਚ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...