August 3, 2026, 11:11 am
----------- Advertisement -----------
HomeNewsBreaking Newsਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

Published on

----------- Advertisement -----------
  • 15 ਮਈ ਨੂੰ ਹੋਵੇਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ: ਮੁੱਖ ਚੋਣ ਅਧਿਕਾਰੀ
  • 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ

ਚੰਡੀਗੜ੍ਹ, 14 ਮਈ: (ਬਲਜੀਤ ਮਰਵਾਹਾ) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 13 ਲੋਕ ਸਭਾ ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਤਰ੍ਹਾਂ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਦੱਸਣਯੋਗ ਹੈ ਕਿ ਗੁਰਦਾਸਪੁਰ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ।

ਅੰਮ੍ਰਿਤਸਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਇਮਾਨ ਸਿੰਘ ਮਾਨ ਦਾ ਨਾਂ ਸ਼ਾਮਲ ਹੈ। 

ਖਡੂਰ ਸਾਹਿਬ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਰਪਾਲ ਸਿੰਘ ਦਾ ਨਾਂ ਸ਼ਾਮਲ ਹੈ।

ਜਲੰਧਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਬਜੀਤ ਸਿੰਘ ਦਾ ਨਾਂ ਸ਼ਾਮਲ ਹੈ।

ਹੁਸ਼ਿਆਰਪੁਰ ਤੋਂ 10 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਜਸਵੰਤ ਸਿੰਘ ਦਾ ਨਾਂ ਸ਼ਾਮਲ ਹੈ।

ਆਨੰਦਪੁਰ ਸਾਹਿਬ ਤੋਂ 23 ਅਤੇ ਲੁਧਿਆਣਾ ਤੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ।

ਫਤਿਹਗੜ੍ਹ ਸਾਹਿਬ ਤੋਂ 17 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਕਾਂਗਰਸ ਦੇ ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਦਾ ਨਾਂ ਸ਼ਾਮਲ ਹੈ।

ਫਰੀਦਕੋਟ ਤੋਂ 16 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਕਰਮਜੀਤ ਸਿੰਘ ਅਨਮੋਲ ਦਾ ਨਾਂ ਸ਼ਾਮਲ ਹੈ।

ਫਿਰੋਜ਼ਪੁਰ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਬਠਿੰਡਾ ਤੋਂ 17, ਸੰਗਰੂਰ ਤੋਂ 15 ਅਤੇ ਪਟਿਆਲਾ ਤੋਂ 12 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ।

ਸਿਬਿਨ ਸੀ ਨੇ ਦੱਸਿਆ ਕਿ 15 ਮਈ ਨੂੰ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...