September 11, 2026, 6:50 am
----------- Advertisement -----------
HomeNewsBreaking Newsਚੰਡੀਗੜ੍ਹ 'ਚ ਹੀਟ ਵੇਵ ਅਲਰਟ ਜਾਰੀ: 44 ਡਿਗਰੀ ਤੱਕ ਪਹੁੰਚ ਸਕਦਾ ਹੈ...

ਚੰਡੀਗੜ੍ਹ ‘ਚ ਹੀਟ ਵੇਵ ਅਲਰਟ ਜਾਰੀ: 44 ਡਿਗਰੀ ਤੱਕ ਪਹੁੰਚ ਸਕਦਾ ਹੈ ਤਾਪਮਾਨ

Published on

----------- Advertisement -----------

ਚੰਡੀਗੜ੍ਹ, 15 ਮਈ 2024 – ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਲਕੇ 16 ਮਈ ਤੋਂ ਹੀਟ ਵੇਵ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗਰਮੀ ਅਤੇ ਲੂ ਦੇ ਇਹ ਹਾਲਾਤ 18 ਮਈ ਤੱਕ ਰਹਿਣਗੇ। ਜਿੱਥੇ 16 ਮਈ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹੇਗਾ, ਉਹ 18 ਮਈ ਨੂੰ 44 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਸਮੇਂ ਦੌਰਾਨ, ਗਰਮ ਹਵਾ ਚੱਲੇਗੀ ਜੋ ਸਰੀਰ ਨੂੰ ਝੁਲਸਾ ਦੇਵੇਗੀ।

ਚੰਡੀਗੜ੍ਹ ‘ਚ ਮੌਸਮ ਵਿਭਾਗ ਵੱਲੋਂ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕੱਲ੍ਹ ਤੋਂ 2 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਉੱਥੇ ਹੀ 18 ਮਈ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਭਲਕੇ 16 ਮਈ ਨੂੰ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ। ਇਹ ਹਰ ਦਿਨ ਵਧਦਾ ਜਾਵੇਗਾ.

ਇਸ ਤੋਂ ਬਾਅਦ 18 ਮਈ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 19 ਮਈ ਨੂੰ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।

ਤੇਜ਼ ਧੁੱਪ ਅਤੇ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਸਿੱਧੀ ਧੁੱਪ ਤੋਂ ਬਚੋ, ਘਰ ਦੀਆਂ ਖਿੜਕੀਆਂ ਖੁੱਲ੍ਹੀਆਂ ਰੱਖੋ, ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ, ਸਿੱਧੀ ਧੁੱਪ ਤੋਂ ਬਚਣ ਲਈ ਛੱਤਰੀਆਂ, ਟੋਪੀਆਂ ਅਤੇ ਐਨਕਾਂ ਦੀ ਵਰਤੋਂ ਕਰੋ, ਪਾਣੀ ਵਾਰ-ਵਾਰ ਪੀ ਕੇ ਆਪਣੇ ਆਪ ਨੂੰ ਹਾਈਡਰੇਟ ਰੱਖੋ , ਜਿੰਨਾ ਸੰਭਵ ਹੋ ਸਕੇ ਤਰਲ ਪਦਾਰਥ, ਫਲ ਅਤੇ ਸਲਾਦ ਦਾ ਸੇਵਨ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...