June 15, 2026, 4:03 pm
----------- Advertisement -----------
HomeNewsLatest News'ਸਾਡਾ ਚੰਨੀ' ਲਿਖੇ ਟਰੈਕ ਸੂਟਾਂ ਨਾਲ ਲੱਦੇ ਦੋ ਟਰੱਕ ਫੜੇ

‘ਸਾਡਾ ਚੰਨੀ’ ਲਿਖੇ ਟਰੈਕ ਸੂਟਾਂ ਨਾਲ ਲੱਦੇ ਦੋ ਟਰੱਕ ਫੜੇ

Published on

----------- Advertisement -----------

ਜਲੰਧਰ : – ਜਲੰਧਰ ਮਾਡਲ ਟਾਊਨ ਸਥਿਤ ਪੀ.ਪੀ.ਆਰ ਮਾਰਕੀਟ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਦੋ ਟਰੱਕ ਫੜੇ ਹਨ। ਇਨ੍ਹਾਂ ਟਰੱਕਾਂ ਵਿੱਚ ਟਰੈਕ ਸੂਟ ਲੱਦਿਆ ਹੋਇਆ ਸੀ। ਟਰੈਕਸੂਟ ਦੇ ਪਿਛਲੇ ਪਾਸੇ ਪੰਜਾਬੀ ਭਾਸ਼ਾ ਵਿੱਚ ‘ਸਾਡਾ ਚੰਨੀ’ ਲਿਖਿਆ ਹੋਇਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਟਰੈਕਸੂਟ ਵੰਡੇ ਜਾਣੇ ਸਨ।
ਇਹ ਟਰੱਕ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਫੜੇ ਹਨ। ਟਰੱਕਾਂ ਨੂੰ ਫੜਨ ਤੋਂ ਬਾਅਦ ਇਸ ਦੀ ਸ਼ਿਕਾਇਤ ਜ਼ਿਲ੍ਹਾ ਚੋਣ ਅਫ਼ਸਰ ਨੂੰ ਵੀ ਕੀਤੀ ਗਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਠਾਕੁਰ ਵੀ ਮੌਕੇ ‘ਤੇ ਪਹੁੰਚ ਗਏ ਹਨ।
ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਭਰਮਾਉਣ ਦੀ ਰਾਜਨੀਤੀ ਕਰ ਰਹੀ ਹੈ। ਵੋਟਰਾਂ ਨੂੰ ਉਨ੍ਹਾਂ ਦੇ ਹੱਕ ਵਿੱਚ ਭੁਗਤਾਨ ਕਰਨ ਲਈ ਟਰੈਕ ਸੂਟ ਵੰਡੇ ਜਾਣੇ ਸਨ। ਪੰਜ ਸਾਲਾਂ ਤੱਕ ਕਾਂਗਰਸ ਨੇ ਕਿਸੇ ਨੂੰ ਕੁਝ ਨਹੀਂ ਦਿੱਤਾ, ਹੁਣ ਲੋਕਾਂ ਨੂੰ ਲੁਭਾਉਣ ਲਈ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਰਾਜਵਿੰਦਰ ਕੌਰ ਨੇ ਕਿਹਾ ਕਿ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਲਾਲਚ ਦੇਣਾ ਨਿਯਮਾਂ ਦੇ ਖ਼ਿਲਾਫ਼ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲੁਭਾਉਣ ਲਈ ਜੋ ਤਰੀਕਾ ਅਪਣਾਇਆ ਹੈ, ਉਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਵੀ ਕੀਤੀ ਜਾਵੇਗੀ। ਸਾਡਾ ਚੰਨੀ ਲਿਖੇ ਟਰੈਕ ਸੂਟ ਦੇ ਦੋ ਟਰੱਕ ਮਿਲਣ ਦੀ ਸੂਚਨਾ ਮਿਲਦਿਆਂ ਹੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਠਾਕੁਰ ਵੀ ਮੌਕੇ ’ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲਾਲਚ ਦੀ ਰਾਜਨੀਤੀ ਨਹੀਂ ਕਰਦੀ ਸਗੋਂ ਵਿਕਾਸ ਅਤੇ ਲੋਕਾਂ ਦੇ ਕੰਮਾਂ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਟ੍ਰੈਕ ਸੂਟ ਸਬੰਧੀ ਉਹ ਸਾਰੇ ਦਸਤਾਵੇਜ਼ ਲੈ ਕੇ ਆਏ ਹਨ ਅਤੇ ਉਹ ਚੋਣ ਕਮਿਸ਼ਨ ਦੀ ਟੀਮ ਨੂੰ ਵੀ ਦਿਖਾਉਣ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...