ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਅਮਰਕੋਟ ਵਲਟੋਹਾ ਦਾਸੂਵਾਲ ਪੂਨੀਆ ਵਿੱਚ ਕਿਸਾਨ ਜਥੇਬੰਦੀਆ ਵੱਲੋਂ ਬੀਜੇਪੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਰੋਸ ਮੋਟਰਸਾਈਕਲ ਮਾਰਚ ਕੱਢਿਆ ਗਿਆ।
ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਜਨਰਲ ਸਕੱਤਰ ਸੁੱਚਾ ਸਿੰਘ ਲੱਧੂ ਅਤੇ ਜੋਨ ਪ੍ਰਧਾਨ ਦੀਦਾਰ ਸਿੰਘ ਲਾਖਣਾ ਨੇ ਕਿਹਾ ਕਿ ਬੀਜੇਪੀ ਸਰਕਾਰ ਨੇ ਦਿੱਲੀ ਵੱਲ ਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਜਾ ਰਹੇ ਨਿਹੱਥੇ ਕਿਸਾਨਾਂ ਤੇ ਸ਼ੰਬੂ ਅਤੇ ਖਨੌਰੀ ਬਾਰਡਰ ਤੇ ਜੋ ਤਸ਼ੱਦਦ ਕੀਤੇ ਹਨ ਉਹ ਕਿਸੇ ਨੂੰ ਭੁੱਲੇ ਨਹੀਂ ਹਨ ਜਿਸ ਕਰਕੇ ਕਿਸਾਨਾਂ ਵਿੱਚ ਬੀਜੇਪੀ ਸਰਕਾਰ ਪ੍ਰਤੀ ਕਾਫੀ ਰੋਸ ਹੈ।
ਉਹਨਾਂ ਕਿਹਾ ਕਿ ਜੇ ਬੀਜੇਪੀ ਸਰਕਾਰ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕ ਸਕਦੀ ਹੈ ਤਾਂ ਕਿਸਾਨ ਬੀਜੇਪੀ ਦੇ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਵੜਨ ਤੋਂ ਵੀ ਰੋਕ ਸਕਦੇ ਹਨ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਉਹ ਇਹ ਮੋਟਰਸਾਈਕਲ ਰੋਸ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਹਨਾਂ ਕਿਹਾ ਕਿ ਬੀਜੇਪੀ ਸਰਕਾਰ ਵਿਰੁੱਧ ਇਹ ਰੋਸ ਪ੍ਰਦਰਸ਼ਨ ਉਨਾਂ ਵੱਲੋਂ ਉਨਾ ਚਿਰ ਤੱਕ ਜਾਰੀ ਰਹਿਣਗੇ ਜਦ ਤੱਕ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੀਆਂ ਨਹੀਂ ਜਾਂਦੀਆਂ।
----------- Advertisement -----------
ਕਸਬਾ ਅਮਰਕੋਟ ਵਲਟੋਹਾ ਦਾਸੂਵਾਲ ਵਿਖੇ ਬੀਜੇਪੀ ਸਰਕਾਰ ਦੇ ਵਿਰੁੱਧ ‘ਚ ਕਿਸਾਨ ਜਥੇਬੰਦੀਆਂ ਵੱਲੋਂ ਕੱਢਿਆ ਜਾ ਰਿਹਾ ਹੈ ਮੋਟਰਸਾਈਕਲ ਰੋਸ ਮਾਰਚ
Published on
----------- Advertisement -----------
----------- Advertisement -----------












