September 23, 2026, 1:48 am
----------- Advertisement -----------
HomeNewsBreaking Newsਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦੀ ਮਾਤਾ ਮਾਧਵੀ ਰਾਜੇ ਸਿੰਧੀਆ ਦਾ ਦਿਹਾਂਤ

ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦੀ ਮਾਤਾ ਮਾਧਵੀ ਰਾਜੇ ਸਿੰਧੀਆ ਦਾ ਦਿਹਾਂਤ

Published on

----------- Advertisement -----------

ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਰਾਜਮਾਤਾ ਮਾਧਵੀ ਰਾਜੇ ਸਿੰਧੀਆ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਤਿੰਨ ਮਹੀਨਿਆਂ ਤੋਂ ਖਰਾਬ ਸਿਹਤ ਕਾਰਨ ਦਿੱਲੀ ਦੇ ਏਮਜ਼ ਵਿੱਚ ਦਾਖਲ ਸਨ। ਉਨ੍ਹਾਂ ਨੇ ਬੁੱਧਵਾਰ ਸਵੇਰੇ 9.30 ਵਜੇ ਦਿੱਲੀ ਏਮਜ਼ ‘ਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਸਵੇਰੇ 11 ਵਜੇ ਗਵਾਲੀਅਰ ‘ਚ ਕੀਤਾ ਜਾਵੇਗਾ। ਸੀਐਮ ਡਾਕਟਰ ਮੋਹਨ ਯਾਦਵ, ਸਾਬਕਾ ਸੀਐਮ ਕਮਲਨਾਥ ਸਮੇਤ ਕਈ ਨੇਤਾਵਾਂ ਨੇ ਮਾਧਵੀ ਰਾਜੇ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।


ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ” ਸਤਿਕਾਰਯੋਗ ਰਾਜਮਾਤਾ ਮਾਧਵੀ ਰਾਜੇ ਸਿੰਧੀਆ ਜੀ ਦੇ ਦੇਹਾਂਤ ਦੀ ਖਬਰ ਬਹੁਤ ਹੀ ਦੁਖਦਾਇਕ ਹੈ। ਮਾਤਾ ਜੀ ਦੀ ਮੌਤ ਜ਼ਿੰਦਗੀ ਦਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਨਾਲ ਹੈ। ਭਾਰਤੀ ਸੰਸਕ੍ਰਿਤੀ ਦੀਆਂ ਉੱਤਮ ਕਦਰਾਂ-ਕੀਮਤਾਂ ਨਾਲ ਭਰਪੂਰ ਮਾਤਾ ਬਹੁਤ ਹੀ ਨਿਮਰ ਅਤੇ ਵਧੀਆ ਵਿਵਹਾਰ ਵਾਲੇ ਸਨ। ਅੱਜ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਪਰ ਉਨ੍ਹਾਂ ਦੇ ਪਿਆਰ ਅਤੇ ਅਸ਼ੀਰਵਾਦ ਦਾ ਪਰਛਾਵਾਂ ਉਨ੍ਹਾਂ ਦੇ ਪਰਿਵਾਰ ‘ਤੇ ਹਮੇਸ਼ਾ ਬਣਿਆ ਰਹੇਗਾ। ਮੈਂ ਵਿਛੜੀ ਰੂਹ ਦੇ ਚਰਨਾਂ ਵਿੱਚ ਡੂੰਘੀ ਸ਼ਰਧਾਂਜਲੀ ਭੇਟ ਕਰਦਾ ਹਾਂ।”
ਦੱਸ ਦਈਏ ਕਿ ਸ਼ਾਹੀ ਪਰਿਵਾਰ ਨਾਲ ਸੰਬੰਧ ਰੱਖਣ ਵਾਲੀ ਮਾਧਵੀ ਰਾਜੇ ਦੇ ਪਤੀ ਅਤੇ ਸਾਬਕਾ ਕੇਂਦਰੀ ਮੰਤਰੀ ਮਾਧਵਰਾਓ ਸਿੰਧੀਆ ਦੀ 30 ਸਤੰਬਰ 2001 ਨੂੰ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਬਹੁਤ ਟੁੱਟ ਗਈ, ਪਰ ਬੇਟੇ ਜੋਤੀਰਾਦਿੱਤਿਆ ਸਿੰਧੀਆ ਅਤੇ ਨੂੰਹ ਪ੍ਰਿਯਦਰਸ਼ਨੀ ਰਾਜੇ ਸਿੰਧੀਆ ਲਈ ਮਾਰਗ ਦਰਸ਼ਕ ਬਣੀ ਰਹੀ। ਜੋਤੀਰਾਦਿੱਤਿਆ ਹਮੇਸ਼ਾ ਆਪਣੀ ਮਾਂ ਦੀ ਸਲਾਹ ਤੋਂ ਬਾਅਦ ਫੈਸਲੇ ਲੈਂਦੇ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...