October 21, 2026, 4:43 pm
----------- Advertisement -----------
HomeNewsLatest Newsਮੁੰਬਈ ਹੋਰਡਿੰਗ ਹਾਦਸਾ- ਮਲਬੇ 'ਚੋਂ ਮਿਲੀਆਂ 2 ਹੋਰ ਲਾਸ਼ਾਂ; ਹੁਣ ਤੱਕ 16...

ਮੁੰਬਈ ਹੋਰਡਿੰਗ ਹਾਦਸਾ- ਮਲਬੇ ‘ਚੋਂ ਮਿਲੀਆਂ 2 ਹੋਰ ਲਾਸ਼ਾਂ; ਹੁਣ ਤੱਕ 16 ਮੌਤਾਂ

Published on

----------- Advertisement -----------

ਮੁੰਬਈ ਦੇ ਘਾਟਕੋਪਰ ‘ਚ ਜਿਸ ਜਗ੍ਹਾ ‘ਤੇ ਹੋਰਡਿੰਗ ਡਿੱਗਿਆ, ਉੱਥੇ ਬੁੱਧਵਾਰ (15 ਮਈ) ਨੂੰ ਵੀ ਲਗਾਤਾਰ ਤੀਜੇ ਦਿਨ ਬਚਾਅ ਕਾਰਜ ਜਾਰੀ ਹੈ। ਇਸ ਦੌਰਾਨ ਮੰਗਲਵਾਰ (14 ਮਈ) ਰਾਤ ਨੂੰ ਮਲਬੇ ਹੇਠੋਂ ਦੋ ਹੋਰ ਲਾਸ਼ਾਂ ਮਿਲੀਆਂ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ।
ਦੱਸ ਦਈਏ ਕਿ ਸੋਮਵਾਰ (13 ਮਈ) ਦੁਪਹਿਰ ਨੂੰ ਮੁੰਬਈ ਵਿੱਚ ਧੂੜ ਭਰੀ ਹਨੇਰੀ ਅਤੇ ਮੀਂਹ ਪਿਆ। ਇਸ ਦੌਰਾਨ ਘਾਟਕੋਪਰ ਦੇ ਇਕ ਪੈਟਰੋਲ ਪੰਪ ‘ਤੇ ਇਕ ਗੈਰ-ਕਾਨੂੰਨੀ ਇਸ਼ਤਿਹਾਰੀ ਹੋਰਡਿੰਗ ਡਿੱਗ ਗਿਆ ਸੀ। 100 ਫੁੱਟ ਉੱਚੇ ਅਤੇ 250 ਟਨ ਵਜ਼ਨ ਵਾਲੇ ਲੋਹੇ ਦੇ ਹੋਰਡਿੰਗ ਹੇਠਾਂ ਕਈ ਕਾਰਾਂ, ਦੋਪਹੀਆ ਵਾਹਨ ਅਤੇ ਲੋਕ ਦੱਬ ਗਏ। ਇਸ ਹਾਦਸੇ ‘ਚ 70 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਐਨਡੀਆਰਐਫ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੈਟਰੋਲ ਪੰਪ ਵਿੱਚ ਜ਼ਮੀਨਦੋਜ਼ ਬਾਲਣ ਸਟੋਰੇਜ ਟੈਂਕ ਕਾਰਨ ਅੱਗ ਲੱਗਣ ਦੀ ਸੰਭਾਵਨਾ ਹੈ। ਇਸ ਲਈ ਅਸੀਂ ਗੈਸ ਕਟਰ ਦੀ ਵਰਤੋਂ ਨਹੀਂ ਕਰ ਸਕਦੇ ਕਿਉਂਕਿ ਇਸ ਦੀ ਚੰਗਿਆੜੀ ਅੱਗ ਦਾ ਕਾਰਨ ਬਣ ਸਕਦੀ ਹੈ। ਗੈਸ ਕਟਰ ਦੀ ਵਰਤੋਂ ਨਾ ਹੋਣ ਕਾਰਨ ਮਲਬਾ ਹਟਾਉਣ ਵਿੱਚ ਵੀ ਦੇਰੀ ਹੋ ਰਹੀ ਹੈ।
ਘਾਟਕੋਪਰ ‘ਚ ਡਿੱਗੇ ਹੋਰਡਿੰਗ ਨੂੰ ਲਿਮਕਾ ਬੁੱਕ ਆਫ ਰਿਕਾਰਡ ‘ਚ ਸਭ ਤੋਂ ਵੱਡੇ ਹੋਰਡਿੰਗ ਵਜੋਂ ਦਰਜ ਕੀਤਾ ਹੋਇਆ ਹੈ। ਇਸ ਨੂੰ ਸਥਾਪਿਤ ਕਰਨ ਵਾਲੀ ਏਜੰਸੀ ਈਗੋ ਮੀਡੀਆ ਪ੍ਰਾਈਵੇਟ ਲਿਮਟਿਡ ਦੇ ਮਾਲਕ ਭਾਵੇਸ਼ ਭਿੰਦੇ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਹਾਦਸੇ ਦੇ ਬਾਅਦ ਤੋਂ ਉਹ ਫਰਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਭਾਣਾ, 2 ਦੀ ਮੌਤ

ਮੋਗਾ ਜ਼ਿਲ੍ਹੇ ਵਿਚ ਕੋਟ ਈਸੇ ਖਾਂ ਦੇ ਨੇੜੇ ਪਿੰਡ ਗਗੜਾ ਕੋਲ ਦਰਦਨਾਕ ਸਾਹਦਸਾ ਵਾਪਰ...