May 4, 2026, 1:17 pm
----------- Advertisement -----------
HomeNewsLatest Newsਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ...

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 15 ਮਈ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੋਮ ਗਾਰਡ ਨੂੰ ਰਾਜਪੁਰਾ ਸ਼ਹਿਰ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਰਾਜੀਵ ਚੌਧਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੇ ਇੱਕ ਡੀਲਰ ਤੋਂ ਰੇਨੋ ਕਵਿਡ ਕਾਰ ਖਰੀਦੀ ਹੈ ਪਰ ਉਹ ਕਾਰ ਦੇ ਦਸਤਾਵੇਜ਼ ਜਿਵੇਂ ਕਿ ਆਰ.ਸੀ. ਬੀਮਾ ਆਦਿ ਨਹੀਂ ਦੇ ਰਿਹਾ ਜਿਸ ਕਾਰਨ ਉਸਨੇ ਨੇ ਡੀਲਰ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜੋ ਕਿ ਕਾਰਵਾਈ ਲਈ ਹੌਲਦਾਰ ਜਗਰੂਪ ਸਿੰਘ ਅਤੇ ਪੀ.ਐਚ.ਜੀ. ਬਲਵਿੰਦਰ ਸਿੰਘ ਨੂੰ ਮਾਰਕ ਕੀਤੀ ਹੋਈ ਹੈ ਪਰ ਉਹ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਕਹਿ ਰਹੇ ਸਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਪਰੋਕਤ ਦੋਸ਼ੀ ਪੀਐਚਜੀ ਬਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...