September 26, 2026, 7:33 pm
----------- Advertisement -----------
HomeNewsLatest Newsਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ...

ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 15 ਮਈ (ਬਲਜੀਤ ਮਰਵਾਹਾ) : ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ।

ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ ‘ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ। ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...