November 17, 2026, 2:40 pm
----------- Advertisement -----------
HomeNewsLatest News15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 15 ਮਈ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ ‘ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ।
ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲ਼ੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬ੍ਰਾਮਦ ਕਰ ਲਈ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...