June 21, 2026, 3:37 pm
----------- Advertisement -----------
HomeNewsBreaking Newsਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

Published on

----------- Advertisement -----------

ਚੰਡੀਗੜ੍ਹ, 16 ਮਈ: (ਬਲਜੀਤ ਮਰਵਾਹਾ) ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ ‘ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

     ਵੀਡੀਓ ਕਾਨਫਰੰਸਿੰਗ ਰਾਹੀਂ ਰੀਵਿਊ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ, ਨਕਦੀ,  ਹਥਿਆਰ, ਅਤੇ ਹੋਰ ਗੈਰ ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ  ਉੱਡਣ ਦਸਤਿਆਂ ਤੇ ਆਬਕਾਰੀ ਟੀਮਾਂ ਦੇ ਗਠਨ ਸਮੇਤ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ।

     ਵੋਟਾਂ ਵਾਲੇ ਦਿਨ ਸੰਭਾਵੀ ਗਰਮੀ ਦੇ ਮੱਦੇਨਜ਼ਰ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰਪੱਖ ਤੇ ਸ਼ਾਂਤਮਈ ਚੋਣ ਅਮਲ ਨੂੰ ਯਕੀਨੀ ਬਣਾਉਂਦਿਆਂ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕੇ ਜਾਣ।

     ਸਿਬਿਨ ਸੀ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਸਹੂਲਤ ਲਈ ਵੱਖ –ਵੱਖ ਸੁਵਿਧਾਵਾਂ ਜਿਵੇਂ ਕਿ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਗੁਲਾਬੀ ਤੇ ਹਰੇ ਰੰਗ ਦੇ ਪੋਲਿੰਗ ਬੂਥਾਂ ਦੇ ਨਾਲ-ਨਾਲ  ਨੌਜਵਾਨਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਵੱਖਰੇ ਬੂਥ ਲਗਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੂਬੇ ਭਰ ਦੇ ਹਰੇਕ ਪੋਲਿੰਗ ਸਟੇਸ਼ਨ ‘ਤੇ ਘੱਟੋ-ਘੱਟ ਇੱਕ ਵ੍ਹੀਲਚੇਅਰ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ।

     ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਸਥਿਤੀ ਅਤੇ ਵੋਟਰ ਸਲਿੱਪਾਂ ਦੀ ਵੰਡ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ।

     ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲਟਾਂ ਦੀ ਪ੍ਰਾਪਤੀ ਦੇ ਪ੍ਰਬੰਧਨ, ਸਟਰਾਂਗ ਰੂਮਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ/ਵੀਡੀਓਗ੍ਰਾਫੀ ਸੈੱਟਅੱਪ ਲਈ ਢੁਕਵੇਂ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿੱਚ ਹਰੇਕ ਟੇਬਲ ‘ਤੇ ਮਾਈਕ੍ਰੋ-ਅਬਜ਼ਰਵਰ ਤਾਇਨਾਤ ਕਰਨ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

     ਸਿਬਿਨ ਸੀ ਨੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਬੈਰੀਕੇਡਿੰਗ ਅਤੇ ਗਿਣਤੀ ਕੇਂਦਰਾਂ ਤੱਕ ਈ.ਵੀ.ਐਮ. ਮਸ਼ੀਨਾਂ ਲੈ ਕੇ ਜਾਣ ਵਾਲੇ ਰਸਤਿਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ.ਵੀ.ਪੀ.ਏ.ਟੀ. ਪੇਪਰ ਸਲਿੱਪਾਂ ਦੀ ਤਸਦੀਕ ਲਈ ਇਨ੍ਹਾਂ ਖੇਤਰਾਂ ਨੂੰ ਉਚਿਤ ਢੰਗ ਨਾਲ ਸੈਨੀਟਾਈਜ਼ ਕਰਨ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਇੰਟਰਨੈਟ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ।

     ਉਨ੍ਹਾਂ ਨੇ ਅਧਿਕਾਰੀਆਂ ਨੂੰ “ਐਨਕੋਰ” ਐਪ ‘ਤੇ ਵੋਟਰ ਟਰਨ-ਆਊਟ ਡੇਟਾ ਦਾਖਲ ਕਰਨ ਵਾਸਤੇ ਸੁਚਾਰੂ ਪ੍ਰਬੰਧ ਕਰਨ ਲਈ ਆਖਦਿਆਂ ਦਫਤਰ, ਮੁੱਖ ਚੋਣ ਅਫ਼ਸਰ ਨੂੰ ਵੈਬਸਾਈਟ ਰਾਹੀਂ ਸਮੇਂ ਸਿਰ ਰਿਪੋਰਟਾਂ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਪੋਲਿੰਗ ਡੇਟਾ ਨੂੰ ਢੁੱਕਵੇਂ ਢੰਗ ਨਾਲ ਇਕੱਠਾ ਕੀਤਾ ਜਾ ਸਕੇ।

     ਇਸ ਮੌਕੇ ਕਾਨੂੰਨ ਤੇ ਵਿਵਸਥਾ ਬਾਰੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਵੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਭਰਮਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ।

     ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਅਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 290 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਕਰਨਗੇ ਗੁਰਧਾਮਾਂ ਦੇ ਦਰਸ਼ਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਅੱਜ ਸਵੇਰੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਪੰਜਾਬ ‘ਚ ਮੁੜ ਪੈਣਗੀਆਂ ਵੋਟਾਂ, ਹੁਸ਼ਿਆਰਪੁਰ ਸਣੇ 4 ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਉਡੀਕ ਕਰਨ ਵਾਲਿਆਂ ਲਈ ਇੱਕ ਵੱਡੀ ਖ਼ਬਰ ਹੈ।...

ਅਕਾਲੀ ਦਲ ਨੇ ਮਨਘੜਤ ਸਮੱਗਰੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ 2026:ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ...

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 20 ਜੂਨ:ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

ਜੇਕਰ ਤੁਸੀਂ ਵੀ ਆਨਲਾਈਨ ਪੇਮੈਂਟ ਜਾਂ ਰੀਚਾਰਜ ਕਰਨ ਲਈ ਫੋਨਪੇ (PhonePe) ਐਪ ਦੀ ਵਰਤੋਂ...

ਵਿਆਹ ਤੋਂ 48 ਦਿਨਾਂ ਬਾਅਦ ਡਾਕਟਰ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ 26 ਸਾਲਾ ਵਿਸ਼ਾਖਾ ਤਿਲਕਰ ਨੇ ਆਪਣੇ ਵਿਆਹ ਤੋਂ ਸਿਰਫ਼...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ...

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ...