June 17, 2026, 8:37 am
----------- Advertisement -----------
HomeNewsLatest Newsਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਵਲੋਂ ਹਲਕਾ ਗੜ੍ਹਸ਼ੰਕਰ...

ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਵਲੋਂ ਹਲਕਾ ਗੜ੍ਹਸ਼ੰਕਰ ਦੇ ਪਿੰਡਾਂ ‘ਚ ਚੋਣ ਰੈਲੀਆਂ, ਭਾਜਪਾ ‘ਤੇ ਸਾਧਿਆ ਨਿਸ਼ਾਨਾ

Published on

----------- Advertisement -----------

ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਵਲੋਂ ਹਲਕਾ ਗੜ੍ਹਸ਼ੰਕਰ ਦੇ ਪਿੰਡ ਸਕਰੂਲੀ, ਟੂਟੋ ਮਜਾਰਾ, ਪੱਖੋਵਾਲ, ਪਦਰਾਣਾ ਅਤੇ ਹੋਰ ਪਿੰਡਾਂ ਦੇ ਵਿੱਚ ਚੋਣ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਵਿਸ਼ੇਸ਼ ਤੋਰ ਤੇ ਹਾਜਰ ਸਨ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਜੈਇੰਦਰ ਸਿੰਗਲਾ ਨੇ ਕੇਂਦਰ ਦੀ ਬੀਜੇਪੀ ਸਰਕਾਰ ਵਲੋਂ ਸੰਵਿਧਾਨ ਖਤਮ ਕਰਨ ਦਾ ਆਰੋਪ ਲਗਾਉਂਦੇ ਹੋਏ ਕਿਹਾ ਕਿ ਅੱਜ ਬੀਜੇਪੀ ਵਲੋਂ ਅਗਨੀਵੀਰ ਯੋਜਨਾ ਸ਼ੁਰੂ ਕਰਕੇ ਫੌਜੀਆਂ ਦੀ ਪੱਕੀ ਭਰਤੀ ਬੰਦ ਕਰ ਦਿੱਤੀ ਗਈ। 3 ਕਿਸਾਨੀ ਬਿੱਲ ਪਾਸ ਕੀਤੇ ਗਏ ਜਿਸ ਦੇ ਵਿਰੋਧ ‘ਚ 750 ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋ ਗਏ।
ਇਸ ਤੋਂ ਇਲਾਵਾ ਵਿਜੈਇੰਦਰ ਸਿੰਗਲਾ ਨੇ ਕਿਹਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਚਾਹੇ ਫ਼ਿਰ ਉਹ ਮਹਿਲਾਵਾਂ ਲਈ ਇੱਕ ਹਜ਼ਾਰ, ਖਰਾਬ ਫਸਲਾਂ ਦਾ ਮੁਆਵਜਾਂ ਨਹੀਂ ਦੇਣ ਦੀ ਗੱਲ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਵਿੱਚ ਨਸ਼ਿਆਂ ਅਤੇ ਮਾਈਨਿੰਗ ਮਾਫੀਆ ਦਾ ਬੋਲਬਾਲਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਨੂੰ ਐਮ ਐਸ ਪੀ ਦੀ ਗਾਰੰਟੀ, ਬੇਰੋਜਗਾਰਾਂ ਲਈ ਸਾਲ ਦਾ ਇੱਕ ਲੱਖ ਰੁਪਏ ਅਤੇ 400 ਰੁਪਏ ਨਰੇਗਾ ਲਾਗੂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਲੋਕਾਂ ਤੋਂ ਮੰਗ ਕੀਤੀ ਕਿ ਜੇਕਰ ਲੋਕ ਉਨ੍ਹਾਂ ਨੂੰ ਜਿਤਾ ਕੇ ਲੋਕਸਭਾ ਵਿੱਚ ਭੇਜਦੇ ਹਨ ਤਾਂ ਉਹ ਇਲਾਕੇ ਦਾ ਸਰਵਪੱਖੀ ਵਿਕਾਸ ਕਰਵਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...