June 26, 2026, 11:38 pm
----------- Advertisement -----------
HomeNewsLatest Newsਮੋਗਾ: ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ...

ਮੋਗਾ: ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਨੈਸਲੇ ਅਤੇ ਫੌਜੀ ਕੰਟੀਨ ਵਿਖੇ ਜਾਗਰੂਕਤਾ ਕੈਂਪ

Published on

----------- Advertisement -----------

ਮੋਗਾ, 17 ਮਈ: 1 ਜੂਨ 2024 ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਅਤੇ ਸਵੀਪ ਨੋਡਲ ਅਫ਼ਸਰ-ਕਮ-ਸਹਾਇਕ ਕਮਿਸ਼ਨਰ (ਜ਼) ਸ਼ੁਭੀ ਆਂਗਰਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਅੱਜ ਨੈਸਲੇ ਇੰਡੀਆ ਲਿਮ. ਮੋਗਾ ਅਤੇ ਫੌਜੀਆਂ ਲਈ ਜਰੂਰੀ ਵਸਤਾਂ ਦੀ ਕੰਟੀਨ ਵਿੱਚ ਆਉਣ ਵਾਲੇ ਲੋਕਾਂ ਵਾਸਤੇ ਵੋਟਰ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਹਾਇਕ ਕਮਿਸ਼ਨਰ (ਜ਼) ਸ਼ੁਭੀ ਆਂਗਰਾ, ਸਹਾਇਕ ਸਵੀਪ ਨੋਡਲ ਅਫ਼ਸਰ ਜ਼ਿਲ੍ਹਾ ਮੋਗਾ ਪ੍ਰੋ. ਗੁਰਪ੍ਰੀਤ ਸਿੰਘ ਘਾਲੀ, ਸਾਬਕਾ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਅਤੇ ਜੀ.ਜੀ.ਐਫ. ਅਨੁਰਾਗ ਚੰਦੇਲ ਨੇ ਸ਼ਿਰਕਤ ਕੀਤੀ। ਨੈਸਲੇ ਇੰਡੀਆ ਲਿਮ. ਵੱਲੋਂ ਮੈਨੇਜਰ ਹਰਵਿੰਦਰ ਸਿੰਘ ਤੇ ਵੱਡੀ ਗਿਣਤੀ ਵਿੱਚ ਕਰਮਚਾਰੀ ਸ਼ਾਮਿਲ ਸਨ।

ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਨੇ ਨੈਸਲੇ ਕਰਮੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਲੋਕਾਂ ਨੂੰ ਵੋਟਾਂ ਵਾਲੇ ਦਿਨ ਬੂਥਾਂ ਉੱਪਰ ਹਰੇਕ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਇਸ ਲਈ ਉਹ ਸਾਰੇ ਪਰਿਵਾਰ ਸਹਿਤ ਆਪਣੀ ਵੋਟ ਦਾ ਇਸਤੇਮਾਲ ਕਰਨ। ਬੂਥਾਂ ਉੱਪਰ ਸ਼ਾਮਿਆਨੇ ਦਾ ਪ੍ਰਬੰਧ ਹੋਵੇਗਾ ਤਾਂ ਕਿ ਵੋਟਰਾਂ ਨੂੰ ਧੁੱਪ ਤੋਂ ਬਚਾਇਆ ਜਾ ਸਕੇ। ਲਾਈਨ ਵਿੱਚ ਲੱਗ ਕੇ ਜਿਆਦਾ ਸਮਾਂ ਇੰਤਜਾਰ ਨਾ ਕਰਨਾ ਪਵੇ ਇਸ ਲਈ ਬੈਠਣ ਦਾ ਇੰਤਜ਼ਾਮ ਵੀ ਕੀਤਾ ਜਾਵੇਗਾ। ਬਜ਼ੁਰਗਾਂ ਅਤੇ ਦਿਵਿਆਂਗਜਨਾਂ ਨੂੰ ਘਰੋਂ ਲੈ ਕੇ ਅਤੇ ਛੱਡ ਕੇ ਆਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਬੂਥ ਉੱਪਰ ਗਰਮੀ ਤੋਂ ਬਚਾਅ ਵਾਸਤੇ ਪੱਖੇ ਕੂਲਰ ਆਦਿ ਦਾ ਵੀ ਪ੍ਰਬੰਧ ਹੋਵੇਗਾ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ। ਵਲੰਟੀਅਰ ਵੋਟਰਾਂ ਦੀ ਜ਼ਰੂਰਤ ਅਨੁਸਾਰ ਸਹਾਇਤਾ ਵੀ ਕਰਨਗੇ ਅਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕਿ ਕੋਈ ਵੀ ਅਜਿਹਾ ਵੋਟਰ ਜਿਸ ਕੋਲ ਵੋਟਰ ਕਾਰਡ ਨਹੀਂ ਵੀ ਹੈ ਉਹ ਆਪਣੀ ਵੋਟ ਦਾ ਇਸਤੇਮਾਲ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ 12 ਡਾਕੂਮੈਂਟਸ ਵਿੱਚੋਂ ਕਿਸੇ ਇੱਕ ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦਾ ਹੈ ਇਨ੍ਹਾਂ 12 ਡਾਕੂਮੈਂਟਸ ਵਿੱਚ ਪਾਸਪੋਰਟ, ਆਧਾਰ ਕਾਰਡ, ਮਨਰੇਗਾ ਨੌਕਰੀ ਕਾਰਡ, ਪੈਨ ਕਾਰਡ, ਪਾਸਬੁੱਕ, ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਪਛਾਣ ਪੱਤਰ, ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼, ਅਧਿਕਾਰਤ ਪਛਾਣ ਪੱਤਰ, ਵਿਲੱਖਣ ਦਿਵਿਆਂਗਤਾ ਸ਼ਨਾਖਤ ਕਾਰਡ ਸ਼ਾਮਿਲ ਹਨ।

ਇਸ ਸਮੇਂ ਪ੍ਰੋ. ਗੁਰਪ੍ਰੀਤ ਸਿੰਘ ਘਾਲੀ ਤੇ ਪ੍ਰੋ. ਬਲਵਿੰਦਰ ਸਿੰਘ ਨੇ ਨੈਸਲੇ ਕਰਮਚਾਰੀਆਂ ਵੱਲੋਂ ਅਤੇ ਫੌਜਦੀ ਕੰਟੀਨ ਤੇ ਆਏ ਹੋਏ ਆਮ ਲੋਕਾਂ ਵੱਲੋਂ ਵੋਟਾਂ ਸੰਬੰਧੀ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਈ.ਵੀ.ਐਮ/ਵੀ.ਵੀ ਪੈਟ ਮਸ਼ੀਨ ਸੰਬੰਧੀ ਲੋਕਾਂ ਦੇ ਭਰਮ ਵੀ ਦੂਰ ਕੀਤੇ।ਹਾਜ਼ਰ ਲੋਕਾਂ ਨੂੰ ਵੋਟਾਂ ਸੰਬੰਧੀ ਐਪਸ ਜਿਵੇਂ ਕਿ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਸੀ ਵਿਜ਼ਲ ਐਪ, ਕੇ.ਵਾਈ.ਸੀ. ਐਪ ਆਦਿ ਬਾਰੇ ਵੀ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਵੋਟਰ ਹੈਲਪ ਲਾਈਨ ਨੰਬਰ 1950 ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਜੇਕਰ ਉਹ ਵੋਟਾਂ ਸੰਬੰਧੀ ਕੋਈ ਵੀ ਜਾਣਕਾਰੀ ਲੈਣੀ ਚਾਹੁੰਦੇ ਹਨ ਤਾਂ ਇਸ ਨੰਬਰ ਉਪਰ ਕਿਸੇ ਵੀ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...