November 16, 2026, 1:26 pm
----------- Advertisement -----------
HomeNewsLatest Newsਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ 'ਚ 16 ਉਮੀਦਵਾਰ, ਉਮੀਦਵਾਰਾਂ ਨੂੰ...

ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ‘ਚ 16 ਉਮੀਦਵਾਰ, ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

Published on

----------- Advertisement -----------

ਹੁਸ਼ਿਆਰਪੁਰ, 17 ਮਈ: ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖਰੀ ਦਿਨ ਸੀ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨਾਮਜ਼ਦਗੀ ਵਾਪਸ ਲੈਣ ਦੇ ਆਖਰੀ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਗਏ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਇਸ ਦੌਰਾਨ ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦਾ ਚੋਣ ਨਿਸ਼ਾਨ ਕਮਲ ਦਾ ਫੁੱਲ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦਾ ਚੋਣ ਨਿਸ਼ਾਨ ਤੱਕੜੀ, ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ ਦਾ ਚੋਣ ਨਿਸ਼ਾਨ ਹੱਥ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਣਜੀਤ ਕੁਮਾਰ ਦਾ ਚੋਣ ਨਿਸ਼ਾਨ ਹਾਥੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਦਾ ਚੋਣ ਨਿਸ਼ਾਨ ਝਾੜੂ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨੈਸ਼ਨਲ ਜਸਟਿਸ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਨੂੰ ਚੋਣ ਨਿਸ਼ਾਨ ਟਰੱਕ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਜਸਵੰਤ ਸਿੰਘ ਨੂੰ ਚੋਣ ਨਿਸ਼ਾਨ ਬਾਲਟੀ, ਬਹੁਜਨ ਦ੍ਰਾਵਿੜ ਪਾਰਟੀ ਦੇ ਉਮੀਦਵਾਰ ਜੀਵਨ ਸਿੰਘ ਤਮਿਲ ਨੂੰ ਚੋਣ ਨਿਸ਼ਾਨ ਗੰਨਾ ਕਿਸਾਨ, ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ ਚੋਣ ਨਿਸ਼ਾਨ ਟੈਲੀਵਿਜ਼ਨ, ਗਲੋਬਲ ਰਿਪਬਲੀਕਨ ਪਾਰਟੀ ਦੇ ਉਮੀਦਵਾਰ ਭੀਮਰਾਓ, ਯਸ਼ਵੰਤ ਅੰਬੇਡਕਰ ਨੂੰ ਚੋਣ ਨਿਸ਼ਾਨ ਗੈਸ ਸਿਲੰਡਰ, ਬਹੁਜਨ ਮੁਕਤੀ ਪਾਰਟੀ ਦੇ ਉਮੀਦਵਾਰ ਰਾਜ ਪਾਲ ਨਡਾਲੀ ਨੂੰ ਚੋਣ ਨਿਸ਼ਾਨ ਮੰਜੀ, ਡੈਮੋਕ੍ਰੈਟਿਕ ਭਾਰਤੀ ਸਮਾਜ ਪਾਰਟੀ ਦੇ ਉਮੀਦਵਾਰ ਰਾਜੇਸ਼ ਨੂੰ ਚੋਣ ਨਿਸ਼ਾਨ ਕੋਟ, ਅਜ਼ਾਦ ਉਮੀਦਵਾਰ ਸਤਪਾਲ ਨੂੰ ਚੋਣ ਨਿਸ਼ਾਨ ਕੈਮਰਾ, ਅਜ਼ਾਦ ਉਮੀਦਵਾਰ ਸੋਨੂੰ ਸਿੰਘ ਫਗਵਾੜਾ ਨੂੰ ਚੋਣ ਨਿਸ਼ਾਨ ਕੋਕੋਨੈਟ ਫਾਰਮ, ਅਜ਼ਾਦ ਉਮੀਦ ਦਵਿੰਦਰ ਸਿੰਘ ਨੂੰ ਚੋਣ ਨਿਸ਼ਾਨ ਹੀਰਾ ਅਤੇ ਅਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ ਚੋਣ ਨਿਸ਼ਾਨ ਸੋਫਾ ਅਲਾਟ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...