July 29, 2026, 12:26 pm
----------- Advertisement -----------
HomeNewsLatest Newsਪਸ਼ੂਆਂ ਨੂੰ ਮੂੰਹ ਖੁਰ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਣ ਸ਼ੁਰੂ; ਘਰ-ਘਰ ਜਾ...

ਪਸ਼ੂਆਂ ਨੂੰ ਮੂੰਹ ਖੁਰ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਣ ਸ਼ੁਰੂ; ਘਰ-ਘਰ ਜਾ ਕੇ ਮੁਫ਼ਤ ਲਗਾਈਆਂ ਜਾਣਗੀਆਂ 2.77 ਲੱਖ ਤੋਂ ਵਧੇਰੇ ਡੋਜ਼ਾਂ

Published on

----------- Advertisement -----------

ਮੋਗਾ 17 ਮਈ: ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਜੁਆਇੰਟ ਸਕੱਤਰ ਬਿਕਰਮਜੀਤ ਸਿੰਘ ਸ਼ੇਰਗਿੱਲ, ਡਾਇਰੈਕਟਰ ਡਾ. ਜੀ.ਐਸ ਬੇਦੀ, ਦੀ ਅਗਵਾਈ ਵਿੱਚ ਜਿ਼ਲ੍ਹਾ ਮੋਗਾ ਵਿੱਚ ਅੱਜ ਮੂੰਹ ਖੁਰ ਬਿਮਾਰੀ ਦੇ ਟੀਕਾਕਰਣ ਦੀ ਸ਼ੁਰੂਆਤ ਹੋ ਗਈ ਹੈ। ਇਹ ਟੀਕਾਕਰਣ ਮੁਹਿੰਮ ਮਿਸ਼ਨ ਮੋਡ ਵਿੱਚ ਲਗਾਈ ਜਾਣੀ ਹੈ।

ਡਾ. ਹਰਵੀਨ ਕੌਰ ਧਾਲੀਵਾਲ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਮੋਗਾ ਨੇ ਦੱਸਿਆ ਕਿ ਪਿਛਲੇ ਦਿਨੀਂ ਕੁਝ ਕੁ ਜਿ਼ਲ੍ਹਿਆਂ ਵਿੱਚ ਵਾਇਰਲ ਬਿਮਾਰੀਆਂ ਦੇ ਲੱਛਣ ਦੇਖੇ ਗਏ, ਜਿਸ ਦੇ ਖਤਰੇ ਨੂੰ ਭਾਂਪਦਿਆਂ ਸਮੇਂ ਸਿਰ ਪਸ਼ੂਧਨ ਦੀ ਸਿਹਤ ਦਾ ਖਿਆਲ ਕਰਦੇ ਹੋਏ ਪਸ਼ੂਆਂ ਨੂੰ ਸਮੇਂ-ਸਮੇਂ ਤੇ ਮੂੰਹ ਖੁਰ, ਐਲ.ਐਸ.ਡੀ, ਗਲਘੋਟੂ ਵੈਕਸੀਨ ਲਗਾਈ ਗਈ ਹੈ। ਜਿ਼ਲ੍ਹਾ ਮੋਗਾ ਵਿੱਚ ਸਾਰੇ ਪਸ਼ੂਆਂ ਨੂੰ ਪੇਟ ਦੇ ਕੀੜਿਆਂ ਦੀ ਮੁਫਤ ਦਵਾਈ ਦਿੱਤੀ ਜਾ ਚੁੱਕੀ ਹੈ, ਤਾਂ ਜੋ ਵੈਕਸੀਨ ਦਾ ਚੰਗਾ ਪ੍ਰਭਾਵ ਪਵੇ।

ਉਨ੍ਹਾਂ ਦੱਸਿਆ ਕਿ ਔੜ ਅਤੇ ਬਰਸਾਤ ਤੇ ਮੌਸਮ ਵਿੱਚ ਪਸ਼ੂਆਂ ਨੂੰ ਪਰਜੀਵੀ ਰੋਗ, ਚਿੱਚੜ ਜੂੰਆਂ ਤੇ ਬਿਮਾਰੀਆਂ, ਪੱਠਿਆਂ ਦਾ ਜਹਿਰਬਾਦ ਸਾਈਲੇਜ ਵਿੱਚ ਉੱਲੀ ਰੋਗ ਆਦਿ ਨਾਲ ਹਾਈਪਰਥਰਮੀਆ/ਗਰਮੀ ਨਾਲ ਵੀ ਪਸ਼ੂਆਂ ਨੂੰ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਟੀਕਾਕਰਨ ਮੁਹਿੰਮ ਵਿੱਚ 2 ਲੱਖ 77 ਹਜ਼ਾਰ 100 ਡੋਜ਼ਾਂ ਘਰ-ਘਰ ਜਾ ਕੇ ਬਿਲਕੁੱਲ ਮੁਫਤ ਲਗਾਈਆਂ ਜਾਣੀਆਂ ਹਨ। ਉਨ੍ਹਾਂ ਪਸ਼ੂ ਪਾਲਕਾ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਨਾਲ ਦੀ ਪਸ਼ੂ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਇਸਦਾ ਲਾਭ ਲਿਆ ਜਾਵੇ ਤਾਂ ਜੋ ਕੋਈ ਵੀ ਪਸ਼ੂ ਇਸ ਤੋਂ ਵਾਂਝਾ ਨਾ ਰਹੇ।

ਡਾ. ਹਰਵੀਨ ਕੌਰ ਧਾਲੀਵਾਲ ਨੇ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਅਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਆਪਣੇ ਪਸ਼ੂਆਂ ਨੂੰ ਹਵਾਦਾਰ ਅਤੇ ਛਾਂਦਾਰ ਜਗ੍ਹਾਂ ਤੇ ਰੱਖਿਆ ਜਾਵੇ, ਤਾਜਾ ਪਾਣੀ ਪਿਲਾਇਆ ਜਾਵੇ ਅਤੇ ਗਰਮੀ ਤੋਂ ਬਚਣ ਲਈ 2 ਵਾਰ ਨਵਾਇਆ ਜਾਵੇ, ਪਸ਼ੂਆਂ ਨੂੰ ਤਾਜੇ ਪੱਠੇ ਦਿੱਤੇ ਜਾਣ, ਖੁਰਲੀ ਵਿੱਚ ਨਮਕ ਦੀ ਇੱਟ ਰੱਖੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...