November 11, 2026, 1:55 pm
----------- Advertisement -----------
HomeNewsEntertainmentਪਹਿਲੀ ਵਾਰ Cannes ਦਾ ਹਿੱਸਾ ਬਣੀ ਕਿਆਰਾ ਅਡਵਾਨੀ; ਸੋਸ਼ਲ ਮੀਡੀਆ 'ਤੇ ਸ਼ੇਅਰ...

ਪਹਿਲੀ ਵਾਰ Cannes ਦਾ ਹਿੱਸਾ ਬਣੀ ਕਿਆਰਾ ਅਡਵਾਨੀ; ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਵੀਡੀਓ

Published on

----------- Advertisement -----------

ਅਦਾਕਾਰਾ ਕਿਆਰਾ ਅਡਵਾਨੀ ਪਹਿਲੀ ਵਾਰ ਕਾਨਸ ਇਵੈਂਟ ਵਿੱਚ ਸ਼ਾਮਲ ਹੋਈ। ਉਸ ਨੇ ਆਪਣੇ ਕਾਨਸ ਡੈਬਿਊ ਲਈ ਸਫੈਦ ਹਾਈ ਸਲਿਟ ਗਾਊਨ ਨੂੰ ਚੁਣਿਆ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਕਿਆਰਾ ਨੇ ਇਸ ਲੁੱਕ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਕਾਨਸ ਫਿਲਮ ਫੈਸਟੀਵਲ 2024 ‘ਚ ਕਿਆਰਾ ਅਡਵਾਨੀ ਦਾ ਲੁੱਕ ਦੇਖ ਕੇ ਤੁਸੀਂ ਵੀ ਅਦਾਕਾਰਾ ਦੇ ਫੈਨ ਹੋ ਜਾਵੋਗੇ।
ਕਾਨਸ 2024 ਦੀ ਸ਼ੁਰੂਆਤ ਤੋਂ ਪਹਿਲਾਂ ਕਿਆਰਾ ਅਡਵਾਨੀ ਨੇ ਇੱਕ ਵੀਡੀਓ ਸਾਂਝਾ ਕੀਤਾ ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਅਭਿਨੇਤਰੀ ਥਾਈ-ਹਾਈ ਸਲਿਟ ਦੇ ਨਾਲ ਇਵਰੀ ਕ੍ਰੇਪ ਬੈਕ ਸਾਟਿਨ ਡਰੈੱਸ ਪਹਿਨੀ ਦਿਖਾਈ ਦੇ ਰਹੀ ਹੈ। ਦੱਸ ਦੇਈਏ ਕਿ ਇਸ ਆਊਟਫਿਟ ਨੂੰ ਪ੍ਰਬਲ ਗੁਰੂੰਗ ਨੇ ਡਿਜ਼ਾਈਨ ਕੀਤਾ ਹੈ। ਵੀਡੀਓ ਦੀ ਸ਼ੁਰੂਆਤ ਅਭਿਨੇਤਰੀ ਇੱਕ ਕਾਰ ਤੋਂ ਬਾਹਰ ਆਉਣ ਨਾਲ ਹੁੰਦੀ ਹੈ ਅਤੇ ਇੱਕ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਲੋਕ ਸੋਸ਼ਲ ਮੀਡੀਆ ‘ਤੇ ਉਸ ਦੀ ਖੂਬਸੂਰਤੀ ਅਤੇ ਫੈਸ਼ਨ ਸਟਾਈਲ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।
ਕਾਨਸ 2024 ‘ਚ ਐਸ਼ਵਰਿਆ ਰਾਏ ਬੱਚਨ, ਸ਼ੋਭਿਤਾ ਧੂਲੀਪਾਲਾ, ਕਿਆਰਾ ਅਡਵਾਨੀ ਅਤੇ ਅਦਿਤੀ ਰਾਓ ਹੈਦਰੀ ਸਮੇਤ ਕਈ ਭਾਰਤੀ ਅਭਿਨੇਤਰੀਆਂ ਨੇ ਹਿੱਸਾ ਲਿਆ। ਐਸ਼ਵਰਿਆ ਦੂਜੇ ਦਿਨ ਕਾਨਸ ਵਿੱਚ ਪੇਸਟਲ ਪਿੰਕ ਅਤੇ ਹਰੇ ਰੰਗ ਦੇ ਗਾਊਨ ਵਿੱਚ ਨਜ਼ਰ ਆਈ। ਅਦਾਕਾਰਾ 22 ਸਾਲਾਂ ਤੋਂ ਕਾਨਸ ਦਾ ਹਿੱਸਾ ਬਣ ਰਹੀ ਹੈ। ਇਸ ਵਾਰ ਉਸ ਦਾ ਹੱਥ ਵੀ ਫਰੈਕਚਰ ਹੋ ਗਿਆ ਸੀ। ਇਸ ਦੇ ਬਾਵਜੂਦ ਉਹ ਇਸ ਸਮਾਗਮ ਵਿੱਚ ਸ਼ਾਮਲ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...