June 9, 2026, 4:42 pm
----------- Advertisement -----------
HomeNewsBreaking Newsਅਨਿਲ ਕਪੂਰ ਨੇ ਫਿਲਮ ਹਾਊਸਫੁੱਲ 5 ਨਹੀਂ ਦੇਣਗੇ ਦਿਖਾਈ, ਜਾਣੋ ਵਜ੍ਹਾ

ਅਨਿਲ ਕਪੂਰ ਨੇ ਫਿਲਮ ਹਾਊਸਫੁੱਲ 5 ਨਹੀਂ ਦੇਣਗੇ ਦਿਖਾਈ, ਜਾਣੋ ਵਜ੍ਹਾ

Published on

----------- Advertisement -----------

ਅਨਿਲ ਕਪੂਰ ਫਿਲਮ ਹਾਊਸਫੁੱਲ 5 ‘ਚ ਨਜ਼ਰ ਨਹੀਂ ਆਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਫੀਸ ਕਾਰਨ ਇਹ ਫਿਲਮ ਛੱਡ ਦਿੱਤੀ ਹੈ। ਇਸ ਦੇ ਨਾਲ ਹੀ ਖਬਰ ਇਹ ਵੀ ਹੈ ਕਿ ਅਰਜੁਨ ਰਾਮਪਾਲ 14 ਸਾਲ ਬਾਅਦ ਇਸ ਫਰੈਂਚਾਇਜ਼ੀ ਦਾ ਹਿੱਸਾ ਬਣ ਸਕਦੇ ਹਨ। ਉਸਨੇ ਫਰੈਂਚਾਇਜ਼ੀ ਦੀ ਪਹਿਲੀ ਫਿਲਮ ਹਾਉਸਫੁੱਲ ਵਿੱਚ ਮੇਜਰ ਕ੍ਰਿਸ਼ਨਾ ਰਾਓ ਦੀ ਭੂਮਿਕਾ ਨਿਭਾਈ ਸੀ।ਹਾਲਾਂਕਿ ਨਿਰਮਾਤਾਵਾਂ ਵੱਲੋਂ ਇਨ੍ਹਾਂ ਦੋਵਾਂ ਗੱਲਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਮਿਡ ਡੇਅ ਦੀ ਰਿਪੋਰਟ ਮੁਤਾਬਕ ਅਨਿਲ ਕਪੂਰ ਅਤੇ ਫਿਲਮ ਦੇ ਨਿਰਮਾਤਾ ਸਾਜਿਦ ਨਾਡਿਆਡਵਾਲਾ ਫੀਸ ਨੂੰ ਲੈ ਕੇ ਸਹਿਮਤ ਨਹੀਂ ਹੋ ਸਕੇ। ਇਸ ਕਾਰਨ ਅਨਿਲ ਨੇ ਇਹ ਫਿਲਮ ਛੱਡ ਦਿੱਤੀ। ਇਸ ਬਦਲਾਅ ਤੋਂ ਬਾਅਦ ਨਿਰਮਾਤਾ ਫਿਲਮ ‘ਚ ਨਾਨਾ ਪਾਟੇਕਰ ਦੇ ਕਿਰਦਾਰ ‘ਤੇ ਮੁੜ ਤੋਂ ਕੰਮ ਕਰ ਰਹੇ ਹਨ। ਅਸਲ ‘ਚ ਇਸ ਤੋਂ ਪਹਿਲਾਂ ਫਿਲਮ ‘ਚ ਅਨਿਲ ਕਪੂਰ ਨਾਲ ਉਸ ਦੀ ਕੈਮਿਸਟਰੀ ਦਿਖਾਈ ਜਾਣੀ ਸੀ।

ਇਸ ਦੇ ਨਾਲ ਹੀ ਬਾਲੀਵੁੱਡ ਹੰਗਾਮਾ ਦੀ ਰਿਪੋਰਟ ਮੁਤਾਬਕ ਅਰਜੁਨ ਰਾਮਪਾਲ ਇਸ ਫਰੈਂਚਾਇਜ਼ੀ ਨਾਲ ਜੁੜ ਸਕਦੇ ਹਨ। ਹਾਲਾਂਕਿ ਮੇਕਰਸ ਨੇ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਕਾਸਟਿੰਗ ਵਿੱਚ ਇੰਨੇ ਵੱਡੇ ਬਦਲਾਅ ਦੇ ਬਾਵਜੂਦ ਹਾਊਸਫੁੱਲ 5 ਦੀ ਸ਼ੂਟਿੰਗ ਸ਼ੈਡਿਊਲ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਫਿਲਮ ਦੇ ਨਿਰਦੇਸ਼ਕ ਤਰੁਣ ਮਨਸੁਖਾਨੀ ਅਗਸਤ ਤੋਂ ਯੂਕੇ ਵਿੱਚ ਇਸ ਦੀ ਸ਼ੂਟਿੰਗ ਸ਼ੁਰੂ ਕਰਨਗੇ। ਇਹ ਫਿਲਮ ਪਹਿਲਾਂ ਇਸ ਸਾਲ ਦੀਵਾਲੀ ਦੇ ਮੌਕੇ ‘ਤੇ ਰਿਲੀਜ਼ ਹੋਣੀ ਸੀ। ਪਰ ਹੁਣ ਇਹ 2025 ਵਿੱਚ ਰਿਲੀਜ਼ ਹੋਵੇਗੀ।

ਮੇਕਰਸ ਨੇ ਹਾਲ ਹੀ ਵਿੱਚ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ – ਹਾਊਸਫੁੱਲ ਫਰੈਂਚਾਇਜ਼ੀ ਦੀ ਵੱਡੀ ਸਫਲਤਾ ਦਾ ਸਿਹਰਾ ਦਰਸ਼ਕਾਂ ਨੂੰ ਜਾਂਦਾ ਹੈ। ਹਾਊਸਫੁੱਲ 5 ਦੀ ਕਹਾਣੀ ਬਹੁਤ ਵੱਖਰੀ ਹੈ ਅਤੇ ਲੋਕਾਂ ਨੂੰ ਇਹ ਜ਼ਰੂਰ ਪਸੰਦ ਆਵੇਗੀ। ਇਸ ਨੂੰ ਸ਼ਾਨਦਾਰ VFX ਦੀ ਵੀ ਲੋੜ ਹੈ, ਜਿਸ ਕਾਰਨ ਰਿਲੀਜ਼ ਦੀ ਮਿਤੀ ਨੂੰ ਵਧਾਇਆ ਗਿਆ ਹੈ। ਇਹ ਫਿਲਮ 6 ਜੂਨ 2025 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...