September 10, 2026, 7:30 am
----------- Advertisement -----------
HomeNewsBreaking Newsਵਾਇਰਲ ਆਡੀਓ ਮਾਮਲਾ: ਅਕਸ ਖਰਾਬ ਕਰਨ ਦੀ ਕੋਸ਼ਿਸ਼, ਆਈ.ਟੀ. ਵਿਭਾਗ 'ਚ ਕਰਾਂਗਾ...

ਵਾਇਰਲ ਆਡੀਓ ਮਾਮਲਾ: ਅਕਸ ਖਰਾਬ ਕਰਨ ਦੀ ਕੋਸ਼ਿਸ਼, ਆਈ.ਟੀ. ਵਿਭਾਗ ‘ਚ ਕਰਾਂਗਾ ਸ਼ਿਕਾਇਤ – ਬਿੱਟੂ

Published on

----------- Advertisement -----------

ਲੁਧਿਆਣਾ, 19 ਮਈ 2024 – ਵਾਇਰਲ ਆਡੀਓ ਮਾਮਲੇ ‘ਤੇ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵਾਇਰਲ ਹੋ ਰਹੀ ਆਡੀਓ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਜਿਸ ਨੇ ਵੀ ਇਹ ਆਡੀਓ ਵਾਇਰਲ ਕੀਤਾ ਹੈ, ਉਹ ਇਸ ਸਬੰਧੀ ਪੁਲਿਸ ਦੇ ਆਈਟੀ ਸੈੱਲ ਵਿੱਚ ਸ਼ਿਕਾਇਤ ਦਰਜ ਕਰਵਾਏਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਚੋਣਾਂ ਹਨ, ਇਸ ਤਰ੍ਹਾਂ ਦੇ ਕੰਮ ਹੁਣ ਹੁੰਦੇ ਹੀ ਰਹਿਣਗੇ। ਹਰ ਕਿਸੇ ਕੋਲ ਮੇਰੀ ਆਵਾਜ਼ ਹੈ। ਕੰਪਿਊਟਰ ‘ਤੇ ਉਸ ਆਵਾਜ਼ ਦਾ ਕੁੱਝ ਵੀ ਬਣ ਸਕਦਾ ਹੈ। ਇਹ ਕੰਮ ਹੁਣ 10 ਦਿਨ ਚੱਲਣਾ ਹੈ। ਅਸੀਂ ਇਸ ਆਡੀਓ ਨੂੰ ਚਲਾਉਣ ਵਾਲੇ ਵਿਅਕਤੀ ਬਾਰੇ ਵੀ ਸ਼ਿਕਾਇਤ ਕਰਾਂਗੇ। ਇਹ ਗੱਲਾਂ ਕਾਨੂੰਨ ਤੋਂ ਬਾਹਰ ਕਿਉਂ ਹੋ ਰਹੀਆਂ ਹਨ ? ਇਹਨਾਂ ਆਡੀਓਜ਼ ਨੂੰ ਚਲਾਉਣ ਦਾ ਮਕਸਦ ਕੀ ਹੈ ? ਇਹ ਕੇਸ ਵੱਖਰੇ ਤੌਰ ‘ਤੇ ਅੱਗੇ ਵਧਣਗੇ। ਆਈਟੀ ਵਿਭਾਗ ਇਹ ਦੇਖੇਗਾ ਕਿ ਇਸ ਆਡੀਓ ਨੂੰ ਕਿਸ ਫਰਾਡ ਨੇ ਬਣਾਇਆ ਜਾਂ ਚਲਾਇਆ ਹੈ।

ਬਿੱਟੂ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਸੱਦਾ ਦਿੰਦਾ ਹਾਂ ਕਿ ਸਾਰੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਜਾਣ। ਮੋਦੀ ਪੰਜਾਬ ਅਤੇ ਪੰਜਾਬੀਆਂ ਨੂੰ ਬਣਦਾ ਮਾਣ ਸਤਿਕਾਰ ਦੇ ਰਿਹਾ ਹੈ। ਬਿੱਟੂ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਆਡੀਓ ਸਿਮਰਜੀਤ ਸਿੰਘ ਬੈਂਸ ਵੱਲੋਂ ਜਾਰੀ ਕੀਤੀ ਗਈ ਹੈ ਜਾਂ ਨਹੀਂ।

ਉਨ੍ਹਾਂ ਕਿਹਾ, ਬੈਂਸ ਮੇਰਾ ਵੱਡਾ ਭਰਾ ਹੈ, ਅਸੀਂ ਦੋਵੇਂ ਇੱਕ ਦੂਜੇ ਵਿਰੁੱਧ ਚੋਣ ਲੜਦੇ ਰਹੇ ਹਾਂ। ਪਹਿਲਾਂ ਬੈਂਸ ਮਰਦਾਂ ਵਾਂਗ ਚੋਣ ਲੜਦੇ ਸਨ ਪਰ ਹੁਣ ਜਦੋਂ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ਤਾਂ ਕਾਂਗਰਸ ਅਜਿਹੇ ਕੰਮ ਕਰਵਾਉਣ ਵਿੱਚ ਮਾਹਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...