April 30, 2026, 2:35 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ 2024 : 8 ਸੂਬਿਆਂ 'ਚ 49 ਸੀਟਾਂ 'ਤੇ ਵੋਟਿੰਗ;...

ਲੋਕ ਸਭਾ ਚੋਣਾਂ 2024 : 8 ਸੂਬਿਆਂ ‘ਚ 49 ਸੀਟਾਂ ‘ਤੇ ਵੋਟਿੰਗ; ਮਾਇਆਵਤੀ ਨੇ ਲਖਨਊ ‘ਚ ਪਾਈ ਵੋਟ

Published on

----------- Advertisement -----------

ਲੋਕ ਸਭਾ ਚੋਣਾਂ ਦੇ 5ਵੇਂ ਪੜਾਅ ਤਹਿਤ ਅੱਜ ਬਿਹਾਰ, ਝਾਰਖੰਡ, ਮਹਾਰਾਸ਼ਟਰ, ਓਡੀਸ਼ਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਜੰਮੂ-ਕਸ਼ਮੀਰ ਤੇ ਲੱਦਾਖ 8 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਦੱਸ ਦਈਏ ਕਿ 2019 ਵਿੱਚ, ਭਾਜਪਾ ਨੇ ਸਭ ਤੋਂ ਵੱਧ 32, ਸ਼ਿਵ ਸੈਨਾ ਨੇ 7 ਅਤੇ ਟੀਐਮਸੀ ਨੇ 4 ਸੀਟਾਂ ਜਿੱਤੀਆਂ ਸਨ। ਕਾਂਗਰਸ ਯੂਪੀ ਦੀ ਸਿਰਫ਼ ਰਾਏਬਰੇਲੀ ਸੀਟ ਹੀ ਜਿੱਤ ਸਕੀ ਸੀ। ਬਾਕੀਆਂ ਨੂੰ 5 ਸੀਟਾਂ ਮਿਲੀਆਂ ਸਨ।
ਚੋਣ ਕਮਿਸ਼ਨ ਮੁਤਾਬਕ ਪੰਜਵੇਂ ਪੜਾਅ ਦੀਆਂ ਚੋਣਾਂ ਵਿੱਚ 695 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 613 ਪੁਰਸ਼ ਅਤੇ 82 ਮਹਿਲਾ ਉਮੀਦਵਾਰ ਹਨ। ਇਨ੍ਹਾਂ ਵਿੱਚ ਔਰਤਾਂ ਸਿਰਫ਼ 12% ਹਨ।
ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਸਪਾ ਸੁਪਰੀਮੋ ਮਾਇਆਵਤੀ ਨੇ ਲਖਨਊ ਵਿੱਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ- ਮੈਨੂੰ ਲੱਗਦਾ ਹੈ ਕਿ ਇਸ ਵਾਰ ਸੱਤਾ ‘ਚ ਬਦਲਾਅ ਹੋਵੇਗਾ। ਮੈਂ ਸਾਰਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਬਾਹਰ ਆ ਕੇ ਆਪਣੀ ਵੋਟ ਪਾਉਣ। ਮੈਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੇਨਤੀ ਕਰਦੀ ਹਾਂ ਕਿ ਉਹ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਪਹਿਲ ਦੇਣ। ਭਾਜਪਾ ਹੋਵੇ ਜਾਂ ਕਾਂਗਰਸ, ਸਾਰੀਆਂ ਪਾਰਟੀਆਂ ਕਹਿੰਦੀਆਂ ਹਨ ਕਿ ਉਹ ਸਰਕਾਰ ਬਣਾ ਰਹੇ ਹਨ, ਪਰ ਨਤੀਜੇ ਆਉਣ ‘ਤੇ ਸਭ ਕੁਝ ਸਪੱਸ਼ਟ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...