September 16, 2026, 6:19 am
----------- Advertisement -----------
HomeNewsBreaking Newsਹੈਲੀਕਾਪਟਰ ਹਾਦਸੇ 'ਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਸਮੇਤ 9 ਲੋਕਾਂ ਦੀ...

ਹੈਲੀਕਾਪਟਰ ਹਾਦਸੇ ‘ਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਸਮੇਤ 9 ਲੋਕਾਂ ਦੀ ਮੌਤ

Published on

----------- Advertisement -----------

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ 63 ਸਾਲ ਦੇ ਸਨ। ਈਰਾਨ ਦੀ ਸਰਕਾਰੀ ਨਿਊਜ਼ ਏਜੰਸੀ IRNA ਨੇ ਸੋਮਵਾਰ ਸਵੇਰੇ ਇਹ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਉਨ੍ਹਾਂ ਦਾ ਹੈਲੀਕਾਪਟਰ ਐਤਵਾਰ ਸ਼ਾਮ ਕਰੀਬ 7 ਵਜੇ ਅਜ਼ਰਬਾਈਜਾਨ ਤੋਂ ਵਾਪਸ ਆਉਂਦੇ ਸਮੇਂ ਲਾਪਤਾ ਹੋ ਗਿਆ ਸੀ। ਰਾਸ਼ਟਰਪਤੀ ਦੇ ਨਾਲ ਜਹਾਜ਼ ‘ਚ 9 ਲੋਕ ਸਵਾਰ ਸਨ, ਜਿਨ੍ਹਾਂ ‘ਚ ਵਿਦੇਸ਼ ਮੰਤਰੀ ਹੁਸੈਨ ਅਮੀਰਬਦੁੱਲਾਯਾਨ ਵੀ ਸ਼ਾਮਲ ਸਨ। ਹਾਦਸੇ ਵਿੱਚ ਸਾਰਿਆਂ ਦੀ ਮੌਤ ਹੋ ਗਈ।
ਇਹ ਹਾਦਸਾ ਅਜ਼ਰਬਾਈਜਾਨ ਦੀ ਸਰਹੱਦ ਨੇੜੇ ਈਰਾਨ ਦੇ ਵਰਜ਼ੇਘਾਨ ਸ਼ਹਿਰ ਵਿੱਚ ਵਾਪਰਿਆ। ਇਹ ਪਹਾੜੀ ਇਲਾਕਾ ਹੈ। ਬਚਾਅ ਏਜੰਸੀਆਂ ਵੱਲੋਂ ਕਰੀਬ 15 ਘੰਟਿਆਂ ਤੱਕ ਉੱਥੇ ਤਲਾਸ਼ੀ ਮੁਹਿੰਮ ਚਲਾਈ ਗਈ। ਇਲਾਕੇ ‘ਚ ਭਾਰੀ ਬਰਸਾਤ, ਧੁੰਦ ਅਤੇ ਕੜਾਕੇ ਦੀ ਠੰਡ ਕਾਰਨ ਤਲਾਸ਼ ‘ਚ ਮੁਸ਼ਕਲਾਂ ਆਈਆਂ। ਬਚਾਅ ਦਲ ਨੇ ਸੋਮਵਾਰ ਸਵੇਰੇ ਅਜ਼ਰਬਾਈਜਾਨ ਦੀਆਂ ਪਹਾੜੀਆਂ ‘ਚ ਹੈਲੀਕਾਪਟਰ ਦਾ ਮਲਬਾ ਲੱਭਿਆ। ਜਾਂਚ ਤੋਂ ਬਾਅਦ ਦੇਸ਼ ਵਿੱਚ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਾਲੇ ਰੈੱਡ ਕ੍ਰੀਸੈਂਟ ਨੇ ਕਿਹਾ ਕਿ ਹਾਦਸੇ ਵਿੱਚ ਕਿਸੇ ਦੇ ਬਚਣ ਦੀ ਸੰਭਾਵਨਾ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...