August 9, 2026, 7:17 pm
----------- Advertisement -----------
HomeNewsBreaking Newsਹਿਮਾਚਲ 'ਚ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਦਾ ਬਦਲਿਆ ਸਮਾਂ

ਹਿਮਾਚਲ ‘ਚ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਦਾ ਬਦਲਿਆ ਸਮਾਂ

Published on

----------- Advertisement -----------

ਹਿਮਾਚਲ ‘ਚ ਪੈ ਰਹੀ ਗਰਮੀ ਦੇ ਮੱਦੇਨਜ਼ਰ ਕਾਂਗੜਾ ਜ਼ਿਲ੍ਹੇ ‘ਚ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਜ਼ਿਲ੍ਹੇ ਦੇ ਸਾਰੇ ਸਕੂਲ ਹੁਣ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 1 ਵਜੇ ਛੁੱਟੀ ਕਰ ਦਿੱਤੀ ਜਾਵੇਗੀ। ਡੀਸੀ ਕਾਂਗੜਾ ਹੇਮਰਾਜ ਬੈਰਵਾ ਨੇ ਅੱਜ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਡੀਸੀ ਹੇਮਰਾਜ ਬੈਰਵਾ ਨੇ ਆਪਣੇ ਹੁਕਮਾਂ ਵਿੱਚ ਮੌਸਮ ਕਾਰਨ ਪੈਦਾ ਹੋਈ ਤਾਜ਼ਾ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਇਸ ਸਬੰਧੀ ਸਮੂਹ ਐਸ.ਡੀ.ਐਮਜ਼, ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਅਤੇ ਡਿਪਟੀ ਡਾਇਰੈਕਟਰ ਐਲੀਮੈਂਟਰੀ ਸਿੱਖਿਆ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਦੱਸ ਦਈਏ ਕਿ ਮੌਸਮ ਵਿਭਾਗ ਨੇ ਕਾਂਗੜਾ ਸਮੇਤ ਹਿਮਾਚਲ ਦੇ ਸੱਤ ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਸੂਬੇ ‘ਚ ਪਿਛਲੇ ਦੋ ਦਿਨਾਂ ਤੋਂ ਗਰਮੀ ਦਾ ਕਹਿਰ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ।

 ਕਾਂਗੜਾ ਵਿੱਚ ਵੀ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਮੱਦੇਨਜ਼ਰ ਡੀਸੀ ਕਾਂਗੜਾ ਨੇ ਇਹ ਫੈਸਲਾ ਲਿਆ ਹੈ। ਕਾਂਗੜਾ ਦੇ ਕਈ ਹੋਰ ਇਲਾਕਿਆਂ ‘ਚ ਵੀ ਤਾਪਮਾਨ ਵਧ ਰਿਹਾ ਹੈ।

ਕਾਂਗੜਾ ਤੋਂ ਪਹਿਲਾਂ ਕੁਝ ਜ਼ਿਲ੍ਹਿਆਂ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ। ਡੀਸੀ ਊਨਾ ਇਸ ਸਬੰਧੀ ਪਿਛਲੇ ਹਫ਼ਤੇ ਹੀ ਹੁਕਮ ਜਾਰੀ ਕਰ ਚੁੱਕੇ ਹਨ। ਸਿੱਖਿਆ ਵਿਭਾਗ ਨੇ ਵੀ ਮੌਸਮ ਵਿਭਾਗ ਦੀ ਚੇਤਾਵਨੀ ਦੇ ਮੱਦੇਨਜ਼ਰ ਡੀਸੀ ਨੂੰ ਸਕੂਲਾਂ ਦਾ ਸਮਾਂ ਤੈਅ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...