September 7, 2026, 10:11 pm
----------- Advertisement -----------
HomeNewsBreaking NewsATS ਨੇ ਅਹਿਮਦਾਬਾਦ ਏਅਰਪੋਰਟ ਤੋਂ ISIS ਦੇ 4 ਅੱਤਵਾਦੀ ਗ੍ਰਿਫਤਾਰ

ATS ਨੇ ਅਹਿਮਦਾਬਾਦ ਏਅਰਪੋਰਟ ਤੋਂ ISIS ਦੇ 4 ਅੱਤਵਾਦੀ ਗ੍ਰਿਫਤਾਰ

Published on

----------- Advertisement -----------

ਗੁਜਰਾਤ ਪੁਲਿਸ ਦੇ ਐਂਟੀ ਟੈਰੋਰਿਸਟ ਸਕੁਐਡ (ਏਟੀਐਸ) ਨੇ ਸੋਮਵਾਰ ਨੂੰ ਅਹਿਮਦਾਬਾਦ ਏਅਰਪੋਰਟ ਤੋਂ 4 ISIS ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਏਟੀਐਸ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਏਜੰਸੀ ਤੋਂ ਮਿਲੇ ਇਨਪੁਟ ਦੇ ਆਧਾਰ ‘ਤੇ ਇਨ੍ਹਾਂ ਚਾਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਗੁਜਰਾਤ ਵਿਕਾਸ ਸਹਾਏ ਨੇ ਦੱਸਿਆ ਕਿ ਚਾਰ ਅੱਤਵਾਦੀ ਮੁਹੰਮਦ ਨੁਸਰਤ, ਮੁਹੰਮਦ ਨੁਫਰਾਨ, ਮੁਹੰਮਦ ਫਾਰਿਸ ਅਤੇ ਮੁਹੰਮਦ ਰਾਜਦੀਨ ਮੂਲ ਰੂਪ ਤੋਂ ਸ਼੍ਰੀਲੰਕਾ ਦੇ ਨਿਵਾਸੀ ਹਨ। ਚਾਰੋਂ ਕਿਸ ਮਕਸਦ ਲਈ ਅਹਿਮਦਾਬਾਦ ਆਏ ਸਨ ਅਤੇ ਉਹ ਕਿਸ ਦੇ ਸੰਪਰਕ ਵਿਚ ਸਨ? ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ ਕਿ ਸਾਨੂੰ ਮਿਲੀ ਜਾਣਕਾਰੀ ਦੇ ਅਨੁਸਾਰ, ਚਾਰੋਂ ਨੇ 18 ਜਾਂ 19 ਮਈ ਨੂੰ ਪਹਿਲੀ ਰੇਲਗੱਡੀ ਰਾਹੀਂ ਅਹਿਮਦਾਬਾਦ ਪਹੁੰਚਣਾ ਸੀ। ਅਸੀਂ ਚੇਨਈ ਤੋਂ ਰੇਲ ਯਾਤਰੀਆਂ ਦੀ ਸੂਚੀ ਮੰਗੀ ਹੈ। ਇਹ ਵੀ ਪੁੱਛਗਿੱਛ ਤੋਂ ਬਾਅਦ ਪਤਾ ਲੱਗੇਗਾ

ਇਸਤੋਂ ਇਲਾਵਾ ਦੋ ਆਈਪੀਐਲ ਮੈਚ (ਮੰਗਲਵਾਰ ਨੂੰ ਕੁਆਲੀਫਾਇਰ-1 ਅਤੇ ਬੁੱਧਵਾਰ ਨੂੰ ਐਲੀਮੀਨੇਟਰ) ਮੰਗਲਵਾਰ ਅਤੇ ਬੁੱਧਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਣੇ ਹਨ। ਇਸ ਕਾਰਨ ਖਿਡਾਰੀਆਂ ਦੇ ਅਹਿਮਦਾਬਾਦ ਪਹੁੰਚਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ।

6 ਮਈ, 2024 ਨੂੰ ਅਹਿਮਦਾਬਾਦ ਦੇ 36 ਸਕੂਲਾਂ ਨੂੰ ਬੰਬ ਨਾਲ ਉਡਾਉਣ ਲਈ ਈ-ਮੇਲ ਮਿਲੇ ਸਨ। ਹਾਲਾਂਕਿ ਜਾਂਚ ਦੌਰਾਨ ਕਿਸੇ ਵੀ ਸਕੂਲ ਵਿੱਚੋਂ ਕੋਈ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। ਇਸ ਮਾਮਲੇ ‘ਚ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਤੋਂ ਧਮਕੀ ਭਰੇ ਈ-ਮੇਲ ਭੇਜੇ ਗਏ ਸਨ।

ਗੁਜਰਾਤ ਏਟੀਐਸ ਨੇ ਪਿਛਲੇ ਸਾਲ ਸ੍ਰੀਨਗਰ ਤੋਂ ਚਾਰ ਨੌਜਵਾਨਾਂ ਅਤੇ ਸੂਰਤ ਤੋਂ ਇੱਕ ਔਰਤ ਨੂੰ ਪੋਰਬੰਦਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚੋਂ ਇੱਕ ਵਿਦੇਸ਼ੀ ਨਾਗਰਿਕ ਸੀ। ਇਨ੍ਹਾਂ ਚਾਰਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਆਈਐਸਆਈਐਸ (ਕੇ) ਨਾਲ ਸਬੰਧ ਸਨ। ਉਹ ਪਿਛਲੇ ਇੱਕ ਸਾਲ ਤੋਂ ਇੱਕ ਦੂਜੇ ਦੇ ਸੰਪਰਕ ਵਿੱਚ ਸਨ ਅਤੇ ਆਈਐਸਆਈਐਸ ਵਿੱਚ ਸ਼ਾਮਲ ਹੋਣ ਲਈ ਦੇਸ਼ ਛੱਡ ਕੇ ਭੱਜਣ ਦੀ ਯੋਜਨਾ ਬਣਾ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...