October 28, 2026, 3:26 pm
----------- Advertisement -----------
HomeNewsBreaking Newsਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਭਾਜਪਾ 'ਚ ਹੋ ਸਕਦੇ ਹਨ...

ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਭਾਜਪਾ ‘ਚ ਹੋ ਸਕਦੇ ਹਨ ਸ਼ਾਮਲ

Published on

----------- Advertisement -----------

ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਜੋ ਇੱਕ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ, ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਉਹ ਆਮ ਆਦਮੀ ਪਾਰਟੀ ਵੱਲੋਂ ਜਗਬੀਰ ਸਿੰਘ ਬਰਾੜ ਨੂੰ ਪਾਸੇ ਕੀਤੇ ਜਾਣ ਤੋਂ ਨਾਰਾਜ਼ ਸਨ।

ਦੱਸ ਦਈਏ ਕਿ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਬੀਬੀ ਰਾਜਵਿੰਦਰ ਕੌਰ ਥਿਆੜਾ ਨੂੰ ਕੈਂਟ ਹਲਕੇ ਦਾ ਇੰਚਾਰਜ ਬਣਾਇਆ ਗਿਆ ਸੀ, ਜਿਸ ਕਾਰਨ ਉਹ ਕਾਫੀ ਨਾਰਾਜ਼ ਸਨ।

ਦੱਸ ਦਈਏ ਕਿ ਕਰੀਬ ਇੱਕ ਸਾਲ ਪਹਿਲਾਂ ਬਰਾੜ ਉਪ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ‘ਆਪ’ ਵੱਲੋਂ ਬਰਾੜ ਨੂੰ ਕੋਈ ਵੱਡਾ ਅਹੁਦਾ ਨਹੀਂ ਦਿੱਤਾ ਗਿਆ। ਜਗਬੀਰ ਸਿੰਘ ਬਰਾੜ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਸਨ। ਜ਼ਿਮਨੀ ਚੋਣ ਵਿੱਚ ਬਰਾੜ ਨੇ ਆਮ ਆਦਮੀ ਪਾਰਟੀ ਨੂੰ ਚੰਗੀਆਂ ਵੋਟਾਂ ਹਾਸਲ ਕੀਤੀਆਂ ਕਿਉਂਕਿ ਬਰਾੜ ਦਾ ਕੈਂਟ ਹਲਕੇ ਵਿੱਚ ਕਾਫੀ ਪ੍ਰਭਾਵ ਹੈ।

ਜਗਬੀਰ ਸਿੰਘ ਬਰਾੜ ਹੁਣ ਤੱਕ ਚਾਰ ਪਾਰਟੀਆਂ ਛੱਡ ਚੁੱਕੇ ਹਨ। ਬਰਾੜ ਪਹਿਲਾਂ ਵੀ ਅਕਾਲੀ ਦਲ, ਆਪ, ਕਾਂਗਰਸ ਅਤੇ ਪੀਪੀਪੀ ਪਾਰਟੀ ਨਾਲ ਜੁੜੇ ਰਹੇ ਹਨ। ਹੁਣ ਇਸ ਵਾਰ ਉਹ ਭਾਜਪਾ ‘ਚ ਸ਼ਾਮਲ ਹੋਣ ਜਾ ਰਹੇ ਹਨ। ਹਾਲਾਂਕਿ ਬਰਾੜ ਨੇ ਇਸ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਬਰਾੜ ਨੂੰ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਸ ਵੇਲੇ ਦੇ ਅਕਾਲੀ ਆਗੂ ਪਰਗਟ ਸਿੰਘ (ਹੁਣ ਜਲੰਧਰ ਛਾਉਣੀ ਸੀਟ ਤੋਂ ਕਾਂਗਰਸੀ ਵਿਧਾਇਕ) ਨੇ ਜਲੰਧਰ ਛਾਉਣੀ ਸੀਟ ਤੋਂ 6797 ਵੋਟਾਂ ਨਾਲ ਹਰਾਇਆ ਸੀ। ਸਾਲ 2017 ‘ਚ ਪਰਗਟ ਸਿੰਘ ਕਾਂਗਰਸ ਦੀ ਟਿਕਟ ‘ਤੇ ਜਿੱਤੇ ਸਨ। ਜਗਬੀਰ ਬਰਾੜ ਨੇ ਅਕਾਲੀ ਦਲ ਦੀ ਟਿਕਟ ‘ਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...