November 11, 2026, 12:49 pm
----------- Advertisement -----------
HomeNewsBreaking Newsਯਾਮੀ ਗੌਤਮ-ਆਦਿੱਤਿਆ ਧਰ ਦੇ ਘਰ ਬੇਟੇ ਨੇ ਲਿਆ ਜਨਮ, ਸੋਸ਼ਲ ਮੀਡੀਆ 'ਤੇ...

ਯਾਮੀ ਗੌਤਮ-ਆਦਿੱਤਿਆ ਧਰ ਦੇ ਘਰ ਬੇਟੇ ਨੇ ਲਿਆ ਜਨਮ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਖਬਰ

Published on

----------- Advertisement -----------

ਯਾਮੀ ਗੌਤਮ ਅਤੇ ਆਦਿਤਿਆ ਧਰ ਮਾਤਾ-ਪਿਤਾ ਬਣ ਗਏ ਹਨ। ਇਸ ਜੋੜੇ ਨੇ ਇਕੱਠੇ ਮਾਤਾ-ਪਿਤਾ ਬਣਨ ਦੀ ਖਬਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਬੇਟਾ ਹੋਣ ਦੇ ਐਲਾਨ ਦੇ ਨਾਲ ਹੀ ਉਨ੍ਹਾਂ ਨੇ ਬੇਟੇ ਦਾ ਨਾਂ ਵੀ ਦੱਸਿਆ ਹੈ। ਯਾਮੀ ਅਤੇ ਆਦਿਤਿਆ ਨੇ ਆਪਣੇ ਬੇਟੇ ਦਾ ਨਾਮ ‘ਵੇਦਾਵਿਦ’ ਰੱਖਿਆ ਹੈ।

ਉਹਨਾਂ ਨੇ ਪੋਸਟ ਦੇ ਨਾਲ ਕੈਪਸ਼ਨ ਵਿੱਚ ਲਿਖਿਆ – ਅਸੀਂ ਸੂਰਿਆ ਹਸਪਤਾਲ ਦੇ ਸਰਵੋਤਮ ਡਾਕਟਰਾਂ, ਖਾਸ ਤੌਰ ‘ਤੇ ਡਾ: ਭੂਪੇਂਦਰ ਅਵਸਥੀ ਅਤੇ ਡਾ: ਰੰਜਨਾ ਧਨੂ ਦਾ ਤਹਿ ਦਿਲੋਂ ਧੰਨਵਾਦ ਕਰਨਾ ਚਾਹੁੰਦੇ ਹਾਂ, ਜਿਨ੍ਹਾਂ ਦੀ ਵਿਸ਼ੇਸ਼ਤਾ ਅਤੇ ਕੋਸ਼ਿਸ਼ਾਂ ਨੇ ਇਸ ਖੁਸ਼ੀ ਦੇ ਮੌਕੇ ਨੂੰ ਸੰਭਵ ਬਣਾਇਆ। ਜਦੋਂ ਅਸੀਂ ਮਾਤਾ-ਪਿਤਾ ਬਣਨ ਦੀ ਇਸ ਖੂਬਸੂਰਤ ਯਾਤਰਾ ਦੀ ਸ਼ੁਰੂਆਤ ਕਰਦੇ ਹਾਂ, ਅਸੀਂ ਆਪਣੇ ਬੇਟੇ ‘ਵੇਦਾਵਿਦ’ ਦੇ ਉੱਜਵਲ ਭਵਿੱਖ ਦੀ ਬੇਸਬਰੀ ਨਾਲ ਕਾਮਨਾ ਕਰਦੇ ਹਾਂ। ਅਸੀਂ ਇਸ ਸਮੇਂ ਆਸ ਅਤੇ ਵਿਸ਼ਵਾਸ ਨਾਲ ਭਰੇ ਹੋਏ ਹਾਂ ਕਿ ਉਹ ਸਾਡੇ ਪੂਰੇ ਪਰਿਵਾਰ ਅਤੇ ਦੇਸ਼ ਦਾ ਮਾਣ ਬਣ ਜਾਵੇਗਾ।

ਪੋਸਟ ‘ਚ ਆਦਿਤਿਆ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦਾ ਜਨਮ ਅਕਸ਼ੈ ਤ੍ਰਿਤੀਆ ਦੇ ਦਿਨ ਹੋਇਆ ਸੀ। ਇਸ ਮੁਤਾਬਕ 10 ਮਈ ਨੂੰ ਉਨ੍ਹਾਂ ਦੇ ਘਰ ਬੇਟੇ ਦਾ ਜਨਮ ਹੋਇਆ ਸੀ। ਉਨ੍ਹਾਂ ਦੇ ਫੈਨਜ਼ ਅਤੇ ਸੈਲੇਬਸ ਉਨ੍ਹਾਂ ਦੀ ਪੋਸਟ ‘ਤੇ ਜੋੜੇ ਨੂੰ ਵਧਾਈ ਦੇ ਰਹੇ ਹਨ। ਆਯੁਸ਼ਮਾਨ ਖੁਰਾਨਾ, ਮ੍ਰਿਣਾਲ ਠਾਕੁਰ, ਰਣਵੀਰ ਸਿੰਘ ਅਤੇ ਨੇਹਾ ਧੂਪੀਆ ਸਮੇਤ ਕਈ ਬਾਲੀਵੁੱਡ ਹਸਤੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਕੰਮ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਯਾਮੀ ਫਿਲਮ ‘ਆਰਟੀਕਲ 370’ ‘ਚ ਨਜ਼ਰ ਆਈ ਸੀ। ਇਸ ਫਿਲਮ ‘ਚ ਅਦਾਕਾਰਾ ਦੀ ਸ਼ਾਨਦਾਰ ਅਦਾਕਾਰੀ ਨੇ ਲੋਕਾਂ ਦਾ ਦਿਲ ਜਿੱਤ ਲਿਆ ਸੀ। ਹੁਣ ਬੱਚੇ ਦੇ ਜਨਮ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਅਦਾਕਾਰਾ ਯਾਮੀ ਗੌਤਮ ਕੰਮ ਤੋਂ ਬਰੇਕ ਲੈ ਕੇ ਆਪਣੇ ਬੇਟੇ ‘ਤੇ ਧਿਆਨ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...