July 26, 2026, 8:10 pm
----------- Advertisement -----------
HomeNewsLatest Newsਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ...

ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 20 ਮਈ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ 11500 ਰੁਪਏ ਰਿਸ਼ਵਤ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਰਜਿੰਦਰ ਪਾਲ ਸ਼ਰਮਾ ਵਾਸੀ ਫਰੀਦ ਨਗਰ, ਰਾਮਪੁਰਾ ਫੂਲ, ਬਠਿੰਡਾ ਜਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਪੁੱਤਰ ਦੇ ਜਨਮ ਸਰਟੀਫਿਕੇਟ ਵਿੱਚ ਪਿਤਾ ਦਾ ਨਾਮ ਅਤੇ ਜਨਮ ਸਥਾਨ ਦੀ ਦਰੁਸਤੀ ਲਈ ਨਗਰ ਨਿਗਮ ਲੁਧਿਆਣਾ ਦੇ ਰਜਿਸਟਰਾਰ, ਜਨਮ ਅਤੇ ਮੌਤ ਦੇ ਦਫ਼ਤਰ ਨੂੰ ਦਰਖਾਸਤ ਦਿੱਤੀ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਨਗਰ ਨਿਗਮ ਦਫ਼ਤਰ ਵਿੱਚ ਤਾਇਨਾਤ ਮੋਹਿਤ ਮਹਾਜਨ ਨਾਮਕ ਕਲਰਕ ਨੇ ਇਹ ਦਰੁਸਤੀ ਕਰਨ ਬਦਲੇ 30000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਲਰਕ ਪਹਿਲਾਂ ਹੀ 9000 ਨਕਦ ਅਤੇ ਗੂਗਲ ਪੇਅ ਰਾਹੀਂ 2500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਕਾਇਆ ਰਿਸ਼ਵਤ ਦੀ ਰਕਮ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਤੱਥ ਸਹੀ ਪਾਏ ਗਏ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਪਾਸੋਂ 11500 ਰੁਪਏ ਹਾਸਿਲ ਕੀਤੇ ਗਏ ਸਨ। ਇਸ ਅਨੁਸਾਰ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਕਤ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਨਗਰ ਨਿਗਮ ਦੇ ਸਬੰਧਤ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...