September 26, 2026, 7:19 pm
----------- Advertisement -----------
HomeNewsLatest Newsਮੋਗਾ: ਨਾਨਕਸਰ ਜਾ ਰਹੇ ਵਿਅਕਤੀ ਨੂੰ ਤੇਜ਼ ਰਫਤਾਰ ਸਵਿਫਟ ਕਾਰ ਨੇ ਮਾਰੀ...

ਮੋਗਾ: ਨਾਨਕਸਰ ਜਾ ਰਹੇ ਵਿਅਕਤੀ ਨੂੰ ਤੇਜ਼ ਰਫਤਾਰ ਸਵਿਫਟ ਕਾਰ ਨੇ ਮਾਰੀ ਟੱਕਰ, ਮੌਕੇ ‘ਤੇ ਹੋਈ ਮੌਤ

Published on

----------- Advertisement -----------

ਪੰਜਾਬ ਦੇ ਮੋਗਾ ‘ਚ ਕਾਰ ਅਤੇ ਬਾਈਕ ਵਿਚਾਲੇ ਹੋਈ ਟੱਕਰ ‘ਚ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਬਾਈਕ ਸਵਾਰ ਦੀ ਪਛਾਣ 58 ਸਾਲਾ ਰੁਲਦੂ ਸਿੰਘ ਵਜੋਂ ਹੋਈ ਹੈ। ਉਹ ਪਿੰਡ ਮਹਿਣਾ ਦਾ ਰਹਿਣ ਵਾਲਾ ਸੀ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਜੀਤਵਾਲ ਨੇੜੇ ਨਾਨਕਸਰ ਜਾ ਰਹੇ ਇਕ ਬਾਈਕ ਸਵਾਰ ਨੂੰ ਇਕ ਤੇਜ਼ ਰਫਤਾਰ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕੋਟ ਈਸੇ ਖਾਂ ਵਜੋਂ ਹੋਈ ਹੈ। ਰੁਲਦੂ ਸਿੰਘ ਦੇ ਪੁੱਤਰ ਸੁਖਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਹਰਪ੍ਰੀਤ ਸਿੰਘ ਖਿਲਾਫ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...